‘ਪੰਜਾਬ ‘ਚ AAP ਦੀ ਸਰਕਾਰ ਬਣਨ ‘ਤੇ ਮਿਲੇਗਾ ਖ਼ਰਾਬ ਫ਼ਸਲਾਂ ਦਾ ਢੁੱਕਵਾਂ ਮੁਆਵਜ਼ਾ’

ਮੁਹਾਲੀ- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੁਹਾਲੀ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ‘ਆਪ’ ਦੀ ਸਰਕਾਰ ਆਉਣ…

ਮੁਹਾਲੀ- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੁਹਾਲੀ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ‘ਆਪ’ ਦੀ ਸਰਕਾਰ ਆਉਣ ’ਤੇ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਉੱਤੇ ਵੀ ਜੰਮ ਕੇ ਨਿਸ਼ਾਨੇ ਸਾਧੇ।

Also Read: ਪੰਜਾਬ ਸਰਕਾਰ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

 

ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੇ-ਮੌਸਮੀ ਬਰਸਾਤ ਹੋਣ ’ਤੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਨੂੰ ਅੱਜ ਮੁਆਵਜ਼ਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਦਿੱਲੀ ਵਾਂਗ ਪੰਜਾਬ ਦੇ ਕਿਸਾਨਾਂ ਨੂੰ ਵੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। 

Also Read: ਚੋਰੀ ਹੋਏ ਸਮਾਰਟਫੋਨ ਨੂੰ ਲੱਭਣ ਦੇ ਆਸਾਨ ਤਰੀਕੇ, ਸਵਿੱਚ ਆਫ ਫੋਨ ਵੀ ਹੋਵੇਗਾ ਟਰੈਕ

ਇਸ ਦੌਰਾਨ ਕਾਂਗਰਸ ਵਲੋਂ ਮੁੱਖ ਮੰਤਰੀ ਦੇ ਚਿਹਰਾ ਦਾ ਫ਼ੈਸਲਾ ਕਰਨ ਲਈ ਇਕ ਐਪ ਬਣਾਈ ਗਈ ਹੈ, ਜਿਸ ’ਤੇ ਭਗਵੰਤ ਮਾਨ ਵਲੋਂ ਤੰਜ ਕੱਸਿਆ ਗਿਆ ਹੈ। ਭਗਵੰਤ ਮਾਨ ਨੇ ਕਾਂਗਰਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਾਡੀ ਨਕਲ ਕਰ ਰਹੇ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਲਈ ਵੋਟਿੰਗ ਕਰਵਾ ਰਹੇ ਨੇ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਹਨ, ਜੋ ਬੀਤੇ ਕੁਝ ਦਿਨ ਪਹਿਲਾਂ ਸਾਡੇ ਵਲੋਂ ਕਰਵਾਈ ਗਈ ਵੋਟਿੰਗ ਦੀ ਜਾਂਚ ਕਰਵਾਉਣਾ ਚਾਹੁੰਦੇ ਸਨ। ਇਸ ਦੇ ਨਾਲ ਹੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਣ ਵਾਲੇ ਨਵਜੋਤ ਸਿੰਘ ਸਿੱਧੂ ’ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਲਈ ਮੁੱਖ ਮੰਤਰੀ ਬਣਨਾ ਜ਼ਰੂਰੀ ਨਹੀਂ ਹੁੰਦਾ। ਪੰਜਾਬ ਦੀ ਸੇਵਾ ਬਿਨਾਂ ਕਿਸੇ ਕਾਰਨ ਤੋਂ ਵੀ ਕੀਤੀ ਜਾ ਸਕਦੀ ਹੈ। 

Also Read: ਫਰਵਰੀ ‘ਚ 12 ਦਿਨਾਂ ਤੱਕ ਬੈਂਕ ‘ਚੋਂ ਨਹੀਂ ਕੱਢਵਾ ਸਕੋਗੇ ਪੈਸੇ, ਦੇਖੋ ਛੁੱਟੀਆਂ ਦੀ ਲਿਸਟ

Leave a Reply

Your email address will not be published. Required fields are marked *