AAP leader Nitin Kohli ਨੇ ਘਰ-ਘਰ ਜਾ ਕੇ ਸ਼ੁਰੂ ਕੀਤੀ ‘Sehat Bima Yojana’ , ਬਰਸਾਤ ਦੇ ਬਾਵਜੂਦ ਲੋਕਾਂ ਦੇ ਕੱਟੇ ਜਾ ਰਹੇ ਫਾਰਮ

ਜਲੰਧਰ: ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘Mukh Manti sehat bima yojana’…

AAP leader Nitin Kohli

ਜਲੰਧਰ: ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘Mukh Manti sehat bima yojana’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜਲੰਧਰ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੈਂਟਰਲ ਹਲਕੇ ਦੇ ਇੰਚਾਰਜ ਨੀਤਿਨ ਕੋਹਲੀ ਦੀ ਅਗਵਾਈ ਹੇਠ ਅੱਜ ਖਰਾਬ ਮੌਸਮ ਅਤੇ ਬਰਸਾਤ ਦੇ ਬਾਵਜੂਦ ਵਾਰਡ ਨੰਬਰ 17 ਵਿੱਚ ਘਰ-ਘਰ ਜਾ ਕੇ ਲੋਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਕਾਰਡ ਬਣਾਉਣ ਲਈ ਪਰਚੀਆਂ ਕੱਟੀਆਂ ਗਈਆਂ।

ਬਰਸਾਤ ਵਿੱਚ ਵੀ ਜਾਰੀ ਰਹੀ ਰਜਿਸਟ੍ਰੇਸ਼ਨ 

ਗੁੜ ਮੰਡੀ ਇਲਾਕੇ ਦੇ ਨਿਵਾਸੀ ਹਨੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਬਰਸਾਤ ਦੇ ਬਾਵਜੂਦ ਉਨ੍ਹਾਂ ਦੇ ਘਰ ਪਹੁੰਚੇ ਅਤੇ ਸਰਕਾਰ ਦੀ ਇਸ ਅਹਿਮ ਸਕੀਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ ਕਿ ਕੋਈ ਸਰਕਾਰ ਖ਼ੁਦ ਚੱਲ ਕੇ ਲੋਕਾਂ ਦੇ ਬੂਹੇ ਤੱਕ ਸੁਵਿਧਾਵਾਂ ਪਹੁੰਚਾ ਰਹੀ ਹੈ। ਉਨ੍ਹਾਂ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਹਰ ਵਾਰਡ ਚ ਰੋਜ਼ਾਨਾ ਬਣਨਗੇ 50 ਕਾਰਡ: ਨੀਤਿਨ ਕੋਹਲੀ

ਮੀਡੀਆ ਨਾਲ ਗੱਲਬਾਤ ਕਰਦਿਆਂ ਨੀਤਿਨ ਕੋਹਲੀ ਨੇ ਦੱਸਿਆ ਕਿ ਇਸ ਯੋਜਨਾ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਸਾਰੇ 23 ਵਾਰਡਾਂ ਵਿੱਚ 14 ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਸਾਡਾ ਟੀਚਾ ਹਰ ਵਾਰਡ ਵਿੱਚ ਰੋਜ਼ਾਨਾ ਘੱਟੋ-ਘੱਟ 50 ਕਾਰਡ ਬਣਾਉਣ ਦਾ ਹੈ। ਜਿਨ੍ਹਾਂ ਲੋਕਾਂ ਦੀਆਂ ਪਰਚੀਆਂ ਅੱਜ ਕੱਟੀਆਂ ਗਈਆਂ ਹਨ, ਉਨ੍ਹਾਂ ਦੇ ਕਾਰਡ ਸ਼ਾਮ ਤੱਕ ਤਿਆਰ ਹੋ ਜਾਣਗੇ ਅਤੇ ਉਹ ਕੱਲ੍ਹ ਤੋਂ ਹੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਣਗੇ।” ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ।

54 ਹਸਪਤਾਲਾਂ ਚ ਮਿਲੇਗੀ ਸੁਵਿਧਾ 

ਨੀਤਿਨ ਕੋਹਲੀ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਤਹਿਤ ਲੋਕ 54 ਸੂਚੀਬੱਧ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਯੋਜਨਾ ਕੇਂਦਰ ਸਰਕਾਰ ਦੀਆਂ ਸਕੀਮਾਂ ਨਾਲੋਂ ਬਿਲਕੁਲ ਵੱਖਰੀ ਅਤੇ ਵਧੇਰੇ ਲਾਹੇਵੰਦ ਹੈ, ਜਿਸ ਵਿੱਚ ਬੀਮਾ ਕੰਪਨੀਆਂ ਰਾਹੀਂ ਸਿੱਧਾ ਫਾਇਦਾ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਕਦ ਰਹਿਤ (Cashless) ਇਲਾਜ ਮਿਲੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : ਮੀਂਹ ਨੇ ਖਿੜਾਏ ਕਿਸਾਨਾਂ ਦੇ ਚਿਹਰੇ: ਕਣਕ ਦੀ ਫ਼ਸਲ ਲਈ ਵਰਦਾਨ ਸਾਬਤ ਹੋਵੇਗੀ ਸਿਆਲ ਦੀ ਪਹਿਲੀ ਬਰਸਾਤ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ। 

Leave a Reply

Your email address will not be published. Required fields are marked *