ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਲੰਡਨ ਤੋਂ ਪਰਤ ਆਏ ਹਨ। ਉਹ ਸ਼ਨਿੱਚਰਵਾਰ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਦੱਸਣਯੋਗ ਹੈ ਕਿ ਰਾਘਵ ਚੱਢਾ ਬੀਤੇ ਕਈ ਮਹੀਨਿਆਂ ਤੋਂ ਵਿਦੇਸ਼ ‘ਚ ਸਨ। ਲੋਕ ਸਭਾ ਚੋਣਾਂ ਅਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ‘ਆਪ’ ਨੇਤਾ ਰਾਘਵ ਚੱਢਾ ਦੀ ਗੈਰ-ਮੌਜੂਦਗੀ ‘ਤੇ ਕਈ ਸਵਾਲ ਵੀ ਖੜ੍ਹੇ ਹੋ ਰਹੇ ਸਨ। ਹਾਲਾਂਕਿ ਆਮ ਆਦਮੀ ਪਾਰਟੀ ਇਸ ਮਾਮਲੇ ‘ਤੇ ਚੁੱਪ ਰਹੀ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਹਨ।
ਜਾਣਕਾਰੀ ਅਨੁਸਾਰ, ਉਹ ਯੂਕੇ ‘ਚ ਆਪਣੀਆਂ ਅੱਖਾਂ ਦਾ ਇਲਾਜ ਕਰਵਾ ਰਹੇ ਸਨ। ਰਾਘਵ ਚੱਢਾ ਦੀ ਚੋਣਾਂ ਵਿਚਾਲੇ ਗੈਰ-ਮੌਜੂਦਗੀ ਨੂੰ ਲੈ ਕੇ ਉੱਠ ਰਹੇ ਸਵਾਲਾਂ ‘ਤੇ ‘ਆਪ’ ਨੇਤਾ ਸੌਰਭ ਭਾਰਦਵਾਜ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਰਾਘਵ ਅੱਖਾਂ ਦੀ ਸਮੱਸਿਆ ਨਾਲ ਜੂਝ ਰਹੇ ਹਨ, ਜਿਸ ਦੇ ਇਲਾਜ ਲਈ ਉਹ ਬ੍ਰਿਟੇਨ ‘ਚ ਹਨ ਅਤੇ ਇਲਾਜ ਕਰਵਾ ਰਹੇ ਹਨ। ਉਨ੍ਹਾਂ ਵਲੋਂ ਕਿਹਾ ਗਿਆ ਸੀ ਕਿ ਰਾਘਵ ਦੀ ਬੀਮਾਰੀ ਇੰਨੀ ਗੰਭੀਰ ਹੈ ਕਿ ਉਹ ਅੱਖਾਂ ਦੀ ਰੌਸ਼ਨੀ ਵੀ ਗੁਆ ਸਕਦੇ ਹਨ। ਕਿਹਾ ਗਿਆ ਸੀ ਕਿ ਉਹ ਜਲਦ ਹੀ ਇਲਾਜ ਕਰਵਾ ਕੇ ਭਾਰਤ ਵਾਪਸ ਆਉਣਗੇ ਅਤੇ ਚੋਣ ਪ੍ਰਚਾਰ ਕਰਨਗੇ।
ਲੰਡਨ ਤੋਂ ਪਰਤੇ ‘ਆਪ’ ਨੇਤਾ ਰਾਘਵ ਚੱਢਾ, ਗੈਰ ਮੌਜੂਦਗੀ ਉਤੇ ਉਠੇ ਸੀ ਸਵਾਲ, ਜਾਣੋ ਕਿਉਂ ਰਹੇ ਕਈ ਮਹੀਨੇ ਵਿਦੇਸ਼ ਵਿਚ
ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਲੰਡਨ ਤੋਂ ਪਰਤ ਆਏ ਹਨ। ਉਹ ਸ਼ਨਿੱਚਰਵਾਰ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ…
