‘ਆਪ’ ਵਿਧਾਇਕ ਜੈ ਸਿੰਘ ਰੌੜੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ

ਗੜ੍ਹਸ਼ੰਕਰ : ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੌੜੀ (Jai Singh Rouri) ‘ਤੇ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ…

ਗੜ੍ਹਸ਼ੰਕਰ : ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੌੜੀ (Jai Singh Rouri) ‘ਤੇ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਹ ਹਮਲਾ ਰਾਤ ਕਰੀਬ 11:40 ਵਜੇ ਬੰਗਾ ਰੋਡ ‘ਤੇ ਕੀਤਾ ਗਿਆ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

Also Read : ਤੁਹਾਡੇ ਸ਼ਹਿਰ ‘ਚ ਕਿੰਨ੍ਹੇ ਰੁਪਏ ਪ੍ਰਤੀ ਲੀਟਰ ਵਿਕ ਰਿਹਾ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਤਾਜ਼ਾ ਰੇਟ

ਇਸ ਹਮਲੇ ਦੌਰਾਨ ਵਿਧਾਇਕ ਜੈ ਸਿੰਘ ਰੌੜੀ ਅਤੇ ਉਨ੍ਹਾਂ ਦੇ ਸਾਥੀ ਪੂਰੀ ਤਰ੍ਹਾਂ ਸੁਰੱਖਿਅਤ ਹਨ ਪਰ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਵਿਧਾਇਕ ਜੈ ਸਿੰਘ ਰੌੜੀ (Jai Singh Rouri) ਅਨੁਸਾਰ ਇਹ ਹਮਲਾ ਉਨ੍ਹਾਂ ਨੂੰ ਲੁੱਟਣ ਦੀ ਨੀਅਤ ਨਾਲ ਕੀਤਾ ਗਿਆ ਹੈ। ਮੌਕੇ ਦਾ ਜਾਇਜ਼ਾ ਲੈਣ ਪਹੁੰਚੀ ਪੁਲਿਸ ਪਾਰਟੀ ਨੇ ਹਮਲਾਵਰਾਂ ਦੀ ਕਾਰ ਨੂੰ ਕਾਬੂ ਕਰ ਲਿਆ ਹੈ।

Leave a Reply

Your email address will not be published. Required fields are marked *