ਚੰਡੀਗੜ੍ਹ– ਕਰਨਾਟਕ ਸਰਕਾਰ ਵਲੋਂ ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲਿਰਾਮ ਹੇਡਗੇਵਾਰ ਦੇ ਭਾਸ਼ਣ ਨੂੰ 2022-23 ਦੀਆਂ 10ਵੀਂ ਦੀਆਂ ਕੰਨੜ ਕਿਤਾਬਾਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਸ਼ਹੀਦ ਭਗਤ ਸਿੰਘ ਉੱਤੇ ਕੇਂਦਰਿਤ ਪਾਠ ਸਮੱਗਰੀ ਨੂੰ ਪੁਸਤਕ ਵਿਚੋਂ ਹਟਾ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਕਰਨਾਟਕ ਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਵਿਆਪਕ ਵਿਰੋਧ ਸ਼ੁਰੂ ਹੋ ਗਿਆ ਹੈ।
Also Read: ਕਰਨਾਟਕ ਸਰਕਾਰ ਨੇ 10ਵੀਂ ਦੀ ਕਿਤਾਬ ‘ਚੋਂ ਹਟਾਇਆ ਭਗਤ ਸਿੰਘ ਦਾ ਪਾਠ, ਹਰ ਪਾਸੇ ਹੋ ਰਿਹੈ ਵਿਰੋਧ
ਇਸੇ ਵਿਚਾਲੇ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਇਸ ਘਟਨਾ ਦਾ ਸਖਤ ਵਿਰੋਧ ਕੀਤਾ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਅਸਲੀ ਚਿਹਰਾ ਤੇ ਅਸਲੀ ਏਜੰਡਾਂ ਸਮੇਂ-ਸਮੇਂ ਉੱਤੇ ਬਾਹਰ ਆਉਂਦਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਦੇ ਸਮੇਂ ਵੀ ਆਰਐੱਸਐੱਸ ਸੰਘ ਅੰਗਰੇਜ਼ਾਂ ਨਾਲ ਮਿਲ ਕੇ ਚੱਲਦਾ ਰਿਹਾ ਹੈ। ਜਦੋਂ ਆਜ਼ਾਦੀ ਦੀ ਲੜਾਈ ਲਈ ਦੇਸ਼ ਭਗਤ ਕੁਰਬਾਨੀਆਂ ਦੇ ਰਹੇ ਸਨ ਤਾਂ ਆਰਐੱਸਐੱਸ ਆਪਣੇ ਫਾਇਦਿਆਂ ਲਈ ਅੰਗਰੇਜ਼ਾਂ ਨਾਲ ਸੰਧੀਆਂ ਕਰ ਰਿਹਾ ਸੀ। ਉਸੇ ਨਿਯਮ ਤੇ ਪਰੰਪਰਾ ਨੂੰ ਅੱਜ ਦੀ ਭਾਜਪਾ ਪਾਰਟੀ, ਜੋ ਕਿ ਆਰਐੱਸਐੱਸ ਦਾ ਸੁਧਰਿਆ ਹੋਇਆ ਰੂਪ ਹੈ, ਜਾਰੀ ਰੱਖ ਰਿਹਾ ਹੈ। ਕਰਨਾਟਕ ਸਰਕਾਰ ਨੇ ਜਿਸ ਤਰ੍ਹਾਂ ਨਾਲ ਸ਼ਹੀਦ-ਏ-ਆਜ਼ਾਮ ਦੇ ਬਾਰੇ ਚੈਪਟ ਨੂੰ ਖਤਮ ਕਰਕੇ ਆਰਐੱਸਐੱਸ ਦੇ ਸੰਸਥਾਪਕ ਬਲੀਰਾਮ ਹੇਡਗੇਵਰ ਦੀ ਸਪੀਚ ਨੂੰ 10ਵੀਂ ਦੀ ਕਿਤਾਬ ਵਿਚ ਸ਼ਾਮਲ ਕੀਤਾ, ਉਸ ਦੀ ਸਖਤ ਨਿਖੇਦੀ ਕਰਦੇ ਹਾਂ। ਦੇਸ਼ ਦੀ ਆਜ਼ਾਦੀ ਦੀ ਲੜਾਈ ਵੇਲੇ ਆਰਐੱਸਐੱਸ ਵਲੋਂ ਗੱਦਾਰੀ ਕੀਤੀ ਜਾ ਰਹੀ ਸੀ ਤੇ ਅੰਗਰੇਜ਼ਾਂ ਨਾਲ ਮਿਲ ਕੇ ਚੱਲਿਆ ਜਾ ਰਿਹਾ ਸੀ। ਆਰਐੱਸਐੱਸ ਨੇ ਕਦੇ ਵੀ ਅੰਬੇਦਕਰ ਸਾਹਿਬ ਨੂੰ ਆਪਣਾ ਲੀਡਰ ਨਹੀਂ ਮੰਨਿਆ। ਭਾਜਪਾ ਨੂੰ ਦੇਸ਼ ਭਗਤਾਂ ਤੋਂ ਇੰਨੀ ਨਫਰਤ ਕਿਉਂ ਹੈ। ਇਸ ਘਟਨਾ ਨਾਲ ਮਾਨਸਿਕਤਾ ਸਾਹਮਣੇ ਆਈ ਹੈ। ਇਸ ਕਰਤੂਤ ਕਾਰਨ ਸਾਰੇ ਦੇਸ਼ ਵਿਚ ਰੋਸ ਹੈ। ਅਸੀਂ ਭਾਜਪਾ ਸਰਕਾਰ ਨੂੰ ਮਜਬੂਰ ਕਰਾਂਗੇ ਇਸ ਕਦਮ ਨੂੰ ਵਾਪਸ ਲੈਣ ਲਈ। ਅਜਿਹੇ ਸ਼ਹੀਦਾਂ ਦੀਆਂ ਕੁਰਬਾਨੀਆਂ ਹਮੇਸ਼ਾ ਦੇਸ਼ ਲਈ ਪ੍ਰੇਰਣਾ ਰਹਿਣਗੀਆਂ।
Also Read: Good News! ਅੰਡੇਮਾਨ-ਨਿਕੋਬਾਰ ਟਾਪੂਆਂ ‘ਤੇ ਪਹੁੰਚਿਆ ਮਾਨਸੂਨ, ਕਈ ਸੂਬਿਆਂ ‘ਚ ਡਿੱਗਿਆ ਤਾਪਮਾਨ
ਦੱਸ ਦਈਏ ਕਰਨਾਟਕ ਦੀ ਭਾਜਪਾ ਸਰਕਾਰ ਦੇ ਇਸ ਕਦਮ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਜੀ ਨਾਲ ਇੰਨੀ ਨਫਰਤ ਕਿਉਂ ਕਰਦੇ ਹਨ? ਸਕੂਲ ਦੀਆਂ ਕਿਤਾਬਾਂ ਤੋਂ ਸਰਦਾਰ ਭਗਤ ਸਿੰਘ ਜੀ ਦਾ ਨਾਂ ਹਟਾਉਣਆ ਅਮਰ ਸ਼ਹੀਦ ਦੀ ਕੁਰਬਾਨੀ ਦਾ ਅਪਮਾਨ ਹੈ। ਦੇਸ਼ ਆਪਣੇ ਸ਼ਹੀਦਾਂ ਦਾ ਇਹ ਅਪਮਾਨ ਬਿਲਕੁੱਲ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਸਰਕਾ ਨੂੰ ਇਸ ਫੈਸਲੇ ਨੂੰ ਵਾਪਸ ਲੈਣਾ ਹੋਵੇਗਾ। ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ। ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸੇ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ।



