ਚੰਡੀਗੜ੍ਹ (ਬਿਊਰੋ) – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਟਵੀਟ ਕਰਕੇ ਕੀਤਾ ਗਿਆ ਹੈ। ਟਵੀਟ ਕਰਦੇ ਹੋਏ ਰਾਘਵ ਚੱਢਾ ਨੇ ਲਿਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਗੁਰਦਾਸਪੁਰ ਆ ਰਹੇ ਹਨ। ਗੁਰਦਾਸਪੁਰ ਵਿਖੇ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ ਵਿਖੇ ਮੁਲਾਕਾਤ ਕੀਤੀ ਜਾਵੇਗੀ।
ਦਿੱਲੀ ਦੇ ਮਾਣਯੋਗ ਮੁੱਖ ਮੰਤਰੀ @ArvindKejriwal ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ ਤੇ ਆਉਣਗੇ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
— Raghav Chadha (@raghav_chadha) August 25, 2021
ਪੜੋ ਹੋਰ ਖਬਰਾਂ: ਬਾਗੀ ਨੇਤਾਵਾਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਪਿਛਲ਼ੇ ਦਿਨੀਂ ਪੰਜਾਬ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਸੀ। ਪੰਜਾਬ ਦੀ ਜਨਤਾ ਤੋਂ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 300 ਯੂਨਿਟ ਤੱਕ ਮੁਫਤ ਬਿਜਲੀ ਦਾ ਵਾਅਦਾ ਕੀਤਾ ਹੈ। ਕੇਜਰੀਵਾਲ ਨੇ ਰਾਜ ਵਿਚ ਜਨਤਾ ਨੂੰ 24 ਘੰਟੇ ਬਿਜਲੀ ਦੇ ਨਾਲ ਪੁਰਾਣੇ ਬਿੱਲਾਂ ਨੂੰ ਮੁਆਫ ਕਰਨ ਦਾ ਵੀ ਐਲਾਨ ਕੀਤਾ ਹੈ।
ਪੜੋ ਹੋਰ ਖਬਰਾਂ: DSGMC2021 : ਸ਼੍ਰੋਮਣੀ ਅਕਾਲੀ ਦਲ (ਬ) ਨੇ ਮਾਰੀ ਬਾਜ਼ੀ, ਚੋਣਾਂ ‘ਚ ਮਿਲਿਆ ਭਾਰੀ ਬਹੁਮਤ



