ਸਵੱਛਤਾ ਰੈਂਕਿੰਗ ਵਿੱਚ ਵੱਡੀ ਗਿਰਾਵਟ ਤੋਂ ਬਾਅਦ ਜਾਗੀ ‘ਆਪ’, ਸ਼ਹਿਰ ਨੂੰ ‘ਇੰਦੌਰ’ ਬਣਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ

ਸੁਲਤਾਨਪੁਰ ਲੋਧੀ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਸਫਾਈ ਵਿਵਸਥਾ ਨੂੰ ਲੈ ਕੇ ਸਵਾਲਾਂ…

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਸਫਾਈ ਵਿਵਸਥਾ ਨੂੰ ਲੈ ਕੇ ਸਵਾਲਾਂ ਦਾ ਬਾਜ਼ਾਰ ਗਰਮ ਹੈ।

ਸੁਲਤਾਨਪੁਰ ਲੋਧੀ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਸਫਾਈ ਵਿਵਸਥਾ ਨੂੰ ਲੈ ਕੇ ਸਵਾਲਾਂ ਦਾ ਬਾਜ਼ਾਰ ਗਰਮ ਹੈ। ਕਿਸੇ ਸਮੇਂ “ਸਵੱਛ ਭਾਰਤ ਅਭਿਆਨ” ਤਹਿਤ ਦੇਸ਼ ਭਰ ਵਿੱਚੋਂ 9ਵੇਂ ਸਥਾਨ ‘ਤੇ ਰਹਿਣ ਵਾਲਾ ਇਹ ਇਤਿਹਾਸਕ ਸ਼ਹਿਰ ਹੁਣ ਪਛੜ ਕੇ 130ਵੇਂ ਨੰਬਰ ‘ਤੇ ਆ ਗਿਆ ਹੈ। ਇਸ ਨਵੀਂ ਰਿਪੋਰਟ ਨੇ ਨਾ ਸਿਰਫ਼ ਇਲਾਕਾ ਨਿਵਾਸੀਆਂ ਨੂੰ ਨਿਰਾਸ਼ ਕੀਤਾ ਹੈ, ਸਗੋਂ ਨਗਰ ਕੌਂਸਲ ਦੀ ਕਾਰਗੁਜ਼ਾਰੀ ‘ਤੇ ਵੀ ਵੱਡੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ।

ਸਿਆਸੀ ਖਿੱਚੋਤਾਣ ਤੇ ਨਗਰ ਕੌਂਸਲ ‘ਤੇ ਦੋਸ਼

ਮੌਜੂਦਾ ਸਮੇਂ ਵਿੱਚ ਸੁਲਤਾਨਪੁਰ ਲੋਧੀ ਨਗਰ ਕੌਂਸਲ ਉੱਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਦਾ ਕਬਜ਼ਾ ਹੈ, ਜਦਕਿ ਆਮ ਆਦਮੀ ਪਾਰਟੀ ਕੋਲ ਬਹੁਮਤ ਦੀ ਘਾਟ ਹੈ। ‘ਆਪ’ ਆਗੂਆਂ ਦਾ ਦੋਸ਼ ਹੈ ਕਿ ਨਗਰ ਕੌਂਸਲ ਦੀ ਲਾਪਰਵਾਹੀ ਅਤੇ ਢਿੱਲੀ ਕਾਰਗੁਜ਼ਾਰੀ ਕਾਰਨ ਹੀ ਸ਼ਹਿਰ ਦੀ ਹਾਲਤ ਇੰਨੀ ਬਦਤਰ ਹੋਈ ਹੈ। ਸਥਾਨਕ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਗੁਰੂ ਕੀ ਨਗਰੀ ਦੀ ਸੰਭਾਲ ਵਿੱਚ ਪ੍ਰਸ਼ਾਸਨਿਕ ਪੱਧਰ ‘ਤੇ ਵੱਡੀ ਕੁਤਾਹੀ ਹੋਈ ਹੈ।

13 ਦਿਨ, 13 ਵਾਰਡ

ਸ਼ਹਿਰ ਦੀ ਗੁਆਚੀ ਹੋਈ ਦਿੱਖ ਨੂੰ ਬਹਾਲ ਕਰਨ ਲਈ ਆਮ ਆਦਮੀ ਪਾਰਟੀ ਨੇ ਹੁਣ ਖੁਦ ਮੈਦਾਨ ਵਿੱਚ ਉਤਰਨ ਦਾ ਫੈਸਲਾ ਕੀਤਾ ਹੈ। ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਫੈਸਲਾ ਲਿਆ ਗਿਆ ਹੈ ਕਿ ਅਗਲੇ 13 ਦਿਨਾਂ ਵਿੱਚ ਸ਼ਹਿਰ ਦੇ ਸਾਰੇ 13 ਵਾਰਡਾਂ ਦੀ ਨੁਹਾਰ ਬਦਲੀ ਜਾਵੇਗੀ। ਹਰ ਰੋਜ਼ ਇੱਕ ਵਾਰਡ ਵਿੱਚ ਪਾਰਟੀ ਵਰਕਰ, ਆਗੂ ਅਤੇ ਸੰਗਤ ਮਿਲ ਕੇ ਸਫਾਈ ਕਰਨਗੇ।

ਜਨਤਕ ਸਹਿਯੋਗ ਅਤੇ ਸੁੰਦਰੀਕਰਨ ਦੀ ਯੋਜਨਾ

ਸੱਜਣ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਸਫਾਈ ਦੇ ਨਾਲ-ਨਾਲ ਸ਼ਹਿਰ ਦੇ ਚੌਰਾਹਿਆਂ ਨੂੰ ਸੁੰਦਰ ਬਣਾਉਣ, ਬੈਂਕਾਂ ਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਅਤੇ ਗਮਲੇ ਲਗਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਪੈਂਫਲੈਟ ਵੰਡੇ ਜਾਣਗੇ ਤਾਂ ਜੋ ਕੂੜਾ ਸੜਕਾਂ ‘ਤੇ ਨਾ ਸੁੱਟਣ ਦੀ ਅਪੀਲ ਕੀਤੀ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਗੁਰੂ ਸਾਹਿਬ ਦਾ ਸ਼ਹਿਰ ਹੈ ਅਤੇ ਇਸ ਦੀ ਸੇਵਾ ਲਈ ਸਾਰੀਆਂ ਪਾਰਟੀਆਂ ਤੇ ਸੰਗਤ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।

ਵੀਡੀਓ ਰਾਹੀਂ ਹੋਇਆ ਖੁਲਾਸਾ

ਆਗੂ ਰਾਜੀਵ ਧੀਰ ਨੇ ਦੱਸਿਆ ਕਿ ਸ਼ਹਿਰ ਦੀ ਰੈਂਕਿੰਗ ਡਿੱਗਣ ਦਾ ਖੁਲਾਸਾ ਇੱਕ ਪੱਤਰਕਾਰ ਦੀ ਵੀਡੀਓ ਰਾਹੀਂ ਹੋਇਆ, ਜਿਸ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸ਼ਹਿਰ ਨਿਵਾਸੀਆਂ ਤੋਂ ਸੁਝਾਅ ਵੀ ਲਏ ਜਾਣਗੇ ਤਾਂ ਜੋ ਉਨ੍ਹਾਂ ਦੀਆਂ ਉਮੀਦਾਂ ਮੁਤਾਬਕ ਸ਼ਹਿਰ ਦਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਉਮੀਦ ਜਤਾਈ ਕਿ ਇੱਕ ਵਾਰ ਵੱਡੇ ਪੱਧਰ ‘ਤੇ ਸਫਾਈ ਹੋਣ ਤੋਂ ਬਾਅਦ ਸਫਾਈ ਕਰਮਚਾਰੀਆਂ ਲਈ ਵਿਵਸਥਾ ਨੂੰ ਬਰਕਰਾਰ ਰੱਖਣਾ ਸੌਖਾ ਹੋ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

Reality show ‘The 50’ : Karan Patel ਨੇ ਜਾਣੋ ਕਿਸ ਕਾਰਨ ਕਰਕੇ ਛੱਡਿਆ ਸ਼ੋਅ, ਟੀਮ ਨੇ ਦਿੱਤਾ ਸਪੱਸ਼ਟੀਕਰਨ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *