AAP’s big political explosion: ਮੰਤਰੀ ਬਰਿੰਦਰ ਗੋਇਲ ਦੀ ਹਾਜ਼ਰੀ ‘ਚ ਸੈਂਕੜੇ ਪਰਿਵਾਰਾਂ ਨੇ ਫੜਿਆ ਪਾਰਟੀ ਦਾ ਪੱਲਾ; ਵਿਰੋਧੀਆਂ ਨੂੰ ਦਿੱਤੀ ਕਰਾਰੀ ਮਾਤ

ਲਹਿਰਾਗਾਗਾ : ਹਲਕਾ ਲਹਿਰਾਗਾਗਾ ਦੇ ਸਿਆਸੀ ਮੈਦਾਨ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ, ਜਦੋਂ ਮੂਨਕ ਦੇ ਕਬੀਰ ਦਾਸ ਮੰਦਰ…

ਹਲਕਾ ਲਹਿਰਾਗਾਗਾ ਦੇ ਸਿਆਸੀ ਮੈਦਾਨ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ, ਜਦੋਂ ਮੂਨਕ ਦੇ ਕਬੀਰ ਦਾਸ ਮੰਦਰ ਕਮੇਟੀ

ਲਹਿਰਾਗਾਗਾ : ਹਲਕਾ ਲਹਿਰਾਗਾਗਾ ਦੇ ਸਿਆਸੀ ਮੈਦਾਨ ਵਿੱਚ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ, ਜਦੋਂ ਮੂਨਕ ਦੇ ਕਬੀਰ ਦਾਸ ਮੰਦਰ ਕਮੇਟੀ ਦੇ ਪ੍ਰਧਾਨ ਸੰਜੇ ਕਬੀਰ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰਾਂ ਅਤੇ ਇੱਕ ਸਮੁੱਚੀ ਕਲੋਨੀ ਨੇ ਵਿਰੋਧੀ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਪਰਿਵਾਰਾਂ ਨੇ ਇਹ ਵੱਡਾ ਫੈਸਲਾ ਲਿਆ ਹੈ।

ਮੰਤਰੀ ਬਰਿੰਦਰ ਗੋਇਲ ਅਤੇ ਗੌਰਵ ਗੋਇਲ ਵੱਲੋਂ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ

ਇਸ ਮੌਕੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਗੌਰਵ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਮੰਤਰੀ ਗੋਇਲ ਨੇ ਨਵੇਂ ਸਾਥੀਆਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਪਾਰਟੀ ਅੰਦਰ ਹਰ ਇੱਕ ਛੋਟੇ-ਵੱਡੇ ਵਰਕਰ ਦਾ ਪੂਰਾ ਮਾਣ-ਸਨਮਾਨ ਯਕੀਨੀ ਬਣਾਇਆ ਜਾਵੇਗਾ।

“ਮਾਨ ਸਰਕਾਰ ਦੇ ਇਤਿਹਾਸਕ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਨਾਲ ਜੁੜ ਰਹੇ ਹਨ”

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਲੋਕ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ‘ਤੇ ਪਹਿਰਾ ਦੇ ਰਹੇ ਹਨ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰ ਵਰਗ ਦੇ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। 60 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹਰ ਖੇਤ ਦੇ ਟੇਲ (ਆਖਰੀ ਹਿੱਸੇ) ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਸੂਬੇ ਵਿੱਚ ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਗਏ ਹਨ।

ਵਿਰੋਧੀ ਪਾਰਟੀਆਂ ਸੱਤਾ ਦੀਆਂ ਭੁੱਖੀਆਂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਫਿਰਕਾਪ੍ਰਸਤ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ, ਉਹ ਸਿਰਫ਼ ਸੱਤਾ ਦੀਆਂ ਭੁੱਖੀਆਂ ਹਨ। ਵਿਰੋਧੀਆਂ ਕੋਲ ਸਰਕਾਰ ਨੂੰ ਕੋਸਣ ਤੋਂ ਇਲਾਵਾ ਕੋਈ ਕੰਮ ਨਹੀਂ ਬਚਿਆ ਕਿਉਂਕਿ ਉਨ੍ਹਾਂ ਨੂੰ ਪੰਜਾਬ ਦਾ ਵਿਕਾਸ ਹਜ਼ਮ ਨਹੀਂ ਹੋ ਰਿਹਾ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਨਕਾਰੀਆਂ ਜਾ ਚੁੱਕੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ‘ਆਪ’ ਇੱਕ ਵਾਰ ਫਿਰ ਇਤਿਹਾਸਕ ਬਹੁਮਤ ਨਾਲ ਸਰਕਾਰ ਬਣਾਏਗੀ।”

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Big explosion against inflation in Kapurthala : ਕਿਸਾਨਾਂ ਨੇ 8 ਥਾਵਾਂ ‘ਤੇ ਫੂਕੇ PM ਮੋਦੀ ਤੇ CM ਮਾਨ ਦੇ ਪੁਤਲੇ; ਝੋਨੇ ਦੇ ਸੀਜ਼ਨ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ‘ਤੇ ਘੇਰੀ ਸਰਕਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *