ਕੋਟਕਪੂਰਾ ’ਚ ‘ਆਪ’ ਦਾ ਵਿਸ਼ਾਲ ਰੋਡ ਸ਼ੋਅ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਮੰਗੀਆਂ ਵੋਟਾਂ

ਕੋਟਕਪੂਰਾ : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੋਟਕਪੂਰਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ आदमी ਪਾਰਟੀ (ਆਪ) ਵੱਲੋਂ ਚੋਣ ਮੈਦਾਨ ਵਿੱਚ ਉਤਾਰੇ…

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੋਟਕਪੂਰਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ आदमी ਪਾਰਟੀ (ਆਪ) ਵੱਲੋਂ ਚੋਣ ਮੈਦਾਨ

ਕੋਟਕਪੂਰਾ : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੋਟਕਪੂਰਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ आदमी ਪਾਰਟੀ (ਆਪ) ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਦੇ ਹੱਕ ਵਿੱਚ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਸ਼ਹਿਰ ਦੀ ਨਵੀਂ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਵੱਖ-ਵੱਖ ਬਾਜ਼ਾਰਾਂ ਅਤੇ ਸਾਰੇ ਵਾਰਡਾਂ ਵਿੱਚੋਂ ਗੁਜ਼ਰਿਆ, ਜਿੱਥੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕਰਦਿਆਂ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਰੋਡ ਸ਼ੋਅ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।

‘ਆਪ’ ਸਰਕਾਰ ਨੇ ਚੋਣ ਗਾਰੰਟੀਆਂ ਕੀਤੀਆਂ ਪੂਰੀਆਂ: ਸਪੀਕਰ ਸੰਧਵਾਂ

ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਜ਼ਿਆਦਾਤਰ ਵਾਅਦੇ ਅਤੇ ਗਾਰੰਟੀਆਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਇਲਾਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ, ਜਿਸ ਕਾਰਨ ਅੱਜ ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੰਧਵਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾ ਕੇ ਐਮ.ਸੀ. (ਕੌਂਸਲਰ) ਬਣਾਉਣ, ਤਾਂ ਜੋ ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਵਿਕਾਸ ਗ੍ਰਾਂਟਾਂ ਨੂੰ ਜ਼ਮੀਨੀ ਪੱਧਰ ’ਤੇ ਸਹੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।

ਜਨਤਾ ਦੀ ਆਪਣੀ ਸਰਕਾਰ, ਹੁਣ ਬਣੇਗੀ ‘ਆਪ’ ਦੀ ਨਗਰ ਕੌਂਸਲ: ਸੁਖਜੀਤ ਸਿੰਘ ਢਿੱਲਵਾਂ

ਇਸ ਮੌਕੇ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ‘ਆਪ’ ਰਵਾਇਤੀ ਪਾਰਟੀਆਂ ਵਾਂਗ ਝੂਠੇ ਲਾਰੇ ਨਹੀਂ ਲਾਉਂਦੀ, ਬਲਕਿ ਇਹ ਆਮ ਲੋਕਾਂ ਦੀ ਆਪਣੀ ਪਾਰਟੀ ਹੈ ਜੋ ਕੰਮ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖ਼ੁਸ਼ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਥਾਨਕ ਸਰਕਾਰਾਂ ਦੇ ਕੰਮਾਂ ਨੂੰ ਹੋਰ ਗਤੀ ਦੇਣ ਲਈ ਇਸ ਵਾਰ ਨਗਰ ਕੌਂਸਲ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ।

ਇਸ ਰੋਡ ਸ਼ੋਅ ਦੌਰਾਨ ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਧਾਲੀਵਾਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ, ਵਾਰਡ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ, ਜਿਨ੍ਹਾਂ ਨੇ ਪੂਰੇ ਸ਼ਹਿਰ ਵਿੱਚ ਪਾਰਟੀ ਦੇ ਹੱਕ ਵਿੱਚ ਮਾਹੌਲ ਬਣਾਇਆ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Weather Update :ਅੱਜ ਤੋਂ ‘ਨੌਤਪਾ’ ਸ਼ੁਰੂ, ਦੇਸ਼ ਦੇ ਕਈ ਹਿੱਸਿਆਂ ’ਚ ਭਿਆਨਕ ਲੂ, ਜਦਕਿ 18 ਸੂਬਿਆਂ ਵਿੱਚ ਮੀਂਹ ਦਾ ਅਲਰਟ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

 

Leave a Reply

Your email address will not be published. Required fields are marked *