ਅਬੋਹਰ ਪੁਲਿਸ ਦੀ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ: ਫਰੀਦਕੋਟ ਦਾ ਕਾਰ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ

ਅਬੋਹਰ, 4 ਅਪ੍ਰੈਲ:  ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀ ਅਬੋਹਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਥਾਣਾ…

 ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀ ਅਬੋਹਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ,

ਅਬੋਹਰ, 4 ਅਪ੍ਰੈਲ:  ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀ ਅਬੋਹਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਥਾਣਾ ਸਿਟੀ-1 ਦੀ ਟੀਮ ਨੇ ਨਾਕਾਬੰਦੀ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੀਡਫਾਰਮ ਨੇੜੇ ਚੈਕਿੰਗ ਦੌਰਾਨ ਫੜਿਆ ਗਿਆ ਮੁਲਜ਼ਮ

ਜਾਣਕਾਰੀ ਅਨੁਸਾਰ ਹਵਲਦਾਰ ਸਵਰਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਭਾਰਤ ਮਾਲਾ ਰੋਡ ‘ਤੇ ਸਥਿਤ ਸੀਡਫਾਰਮ ਪੱਕਾ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮਲੋਟ ਵੱਲੋਂ ਆ ਰਹੀ ਇੱਕ ਸ਼ੱਕੀ ਸਫੈਦ ਰੰਗ ਦੀ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ, ਤਾਂ ਉਸ ਵਿੱਚ ਸਵਾਰ ਨੌਜਵਾਨ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।

ਮੁਲਜ਼ਮ ਦੀ ਪਛਾਣ ਅਤੇ ਕਾਨੂੰਨੀ ਕਾਰਵਾਈ

ਫੜੇ ਗਏ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ, ਨਿਵਾਸੀ ਪਿੰਡ ਮੜਾਕ (ਤਹਿਸੀਲ ਜੈਤੋ, ਜ਼ਿਲ੍ਹਾ ਫਰੀਦਕੋਟ) ਵਜੋਂ ਹੋਈ ਹੈ। ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 21, 61, 85 ਤਹਿਤ ਕੇਸ ਦਰਜ ਕਰ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਗੁਰਦਾਸ ਨੰਗਲ ‘ਚ ਭਿਆਨਕ ਝੜਪ: ਦੋ ਧਿਰਾਂ ਵਿਚਾਲੇ ਚੱਲੇ ਦਾਤਰ ਅਤੇ ਇੱਟਾਂ-ਰੋੜੇ, 2 ਔਰਤਾਂ ਸਮੇਤ 5 ਜ਼ਖ਼ਮੀ, CCTV ਆਈ ਸਾਹਮਣੇ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *