ਭੀਖੀ : ਪਿੰਡ ਹਮੀਰਗੜ੍ਹ ਢੈਪਈ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 3 ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਹਮੀਰਗੜ੍ਹ ਢੈਪਈ ਵਿਖੇ ਸੁਨਾਮ ਵਾਲੇ ਪਾਸਿਓਂ ਆ ਰਹੀ ਮਹਿੰਦਰਾ ਯਾਈਲੋ ਗੱਡੀ ਦੀ ਇਕ ਟਰਾਲੇ ਨਾਲ ਟਕਰਾਉਣ ਕਾਰਨ ਗੱਡੀ ਚਕਨਾਚੂਰ ਹੋ ਗਈ ਅਤੇ ਉਸ ਵਿਚ ਸਵਾਰ 3 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 1 ਹੋਰ ਨੇ ਹਸਪਤਾਲ ਜਾਂਦੇ ਸਮੇਂ ਰਸਤੇ ਵਿਚ ਦਮ ਤੋੜ ਦਿੱਤਾ। ਉਕਤ ਲੋਕ ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਦੇ ਵਸਨੀਕ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਭਿਜਵਾ ਦਿੱਤਾ। ਪੁਲਿਸ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Also Read: ਨਾਰਕੋਟਿਕ ਕੰਟਰੋਲ ਸੈਲ ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਜ਼ਬਤ
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ ਦੇਵੀਗੜ੍ਹ ਰੋਡ ’ਤੇ ਵੀ ਭਿਆਨਕ ਹਾਦਸਾ ਵਾਪਰਿਆ ਸੀ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਇਹ ਹਾਦਸਾ ਟਰੈਕਟਰ ਟਰਾਲੀ ਅਤੇ ਸਕਾਰਪੀਓ ਗੱਡੀ ਵਿਚਕਾਰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਰਨਾਲ ਤੋਂ ਸ਼ਰਧਾਲੂ ਟਰੈਕਟਰ ਟਰਾਲੀ ’ਤੇ ਮੱਥਾ ਟੇਕ ਕੇ ਪਟਿਆਲਾ ਵਾਪਸ ਆ ਰਹੇ ਸਨ।
Also Read: ਸਿੰਘੂ ਬਾਰਡਰ ਉੱਤੇ ਕਤਲ ਮਾਮਲੇ ‘ਤੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ



