ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਸੰਘਣੀ ਧੁੰਦ ਪੰਜਾਬ ਦੇ ਲੋਕਾਂ ਦੇ ਲਈ ਬੜੀ ਆਫਤ ਬਣ ਰਹੀ ਹੈ। ਜੀ ਹਾਂ ਪੰਜਾਬ ਵਿੱਚ ਸੰਘਣੀ ਧੁੰਦ ਦੇ ਕਾਰਨ ਲਈ ਭਿਆਨਕ ਹਾਦਸੇ ਹੋ ਰਹੇ ਹਨ ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਰਹੀ ਹੈ। ਇਸੇ ਤਰ੍ਹਾਂ ਹੀ ਇਕ ਹੋਰ ਵੱਡਾ ਹਾਦਸਾ ਬਟਾਲਾ-ਜੰਲਧਰ ਤੇ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੰਘਣੀ ਧੁੰਦ ਹੋਣ ਦੇ ਕਾਰਨ ਇਕ ਇਨੋਵਾ ਕਾਰ ਸੜਕ ਦੇ ਖੜੇ ਟਿਪੱਰ ਨਾਲ ਜਾ ਟਕਰਾਈ ਜਿਸ ਕਾਰਨ ਭਿਆਨਕ ਹਾਦਸਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਕਰੀਬ 8 ਮੈਂਬਰ ਇਸ ਹਾਦਸੇ ਦੇ ਕਾਰਨ ਗੰਭੀਰ ਜਖਮੀ ਹੋ ਗਏ ਹਨ।
ਹਾਦਸੇ ਦੇ ਸ਼ਿਕਾਰ ਹੋਏ ਪੀੜਿਤਾ ਦਾ ਕਹਿਣਾ ਹੈ ਕਿ ਸੰਘਣੀ ਧੁੰਦ ਦੇ ਕਾਰਨ ਉਹਨਾਂ ਨੂੰ ਟਿਪਰ ਦਿਖਾਈ ਨਹੀਂ ਦਿੱਤਾ ਜਿਸ ਕਾਰਨ ਉਹ ਇਸ ਹਾਦਸੇ ਦਾ ਸ਼ਿਕਾਰ ਹੋਏ। ਫਿਲਹਾਲ ਇਸ ਹਾਦਸੇ ਵਿੱਚ ਜਖਮੀ ਹੋਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਈਆ ਗਿਆ ਹੈ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


