ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਜਨਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੈਸ ਸਿਲੰਡਰਾਂ ਦੇ ਨਾਲ ਭਰੀ ਗੱਡੀ ਇਕ ਟਰੱਕ ਨਾਲ ਟਕਰਾ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਸ ਸਿਲੰਡਰਾਂ ਦੇ ਨਾਲ ਭਰੀ ਹੋਈ ਇਕ ਗੱਡੀ ਦੀ ਟੱਕਰ ਹੋ ਗਈ
ਪਰ ਟਰੱਕ ਦੇ ਡਰਾਈਵਰ ਦੀ ਸਮਝਦਾਰੀ ਦੇ ਕਾਰਨ ਵੱਡਾ ਹਾਦਸਾ ਵਾਪਰਨ ਤੋਂ ਬਚ ਗਿਆ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰ ਗੱਡੀ ਦਾ ਚਾਲਕ ਮੌਕੇ ਤੇ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾੰਚ ਕੀਤੀ ਜਾ ਰਹੀ ਹੈ।


