ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕਪੂਰਥਲਾ ‘ਚ ਇਕ ਫੈਕਟਰੀ ਵਿੱਚ ਮਸ਼ੀਨ ਦਾ ਵੱਡਾ ਪੁਰਜਾ ਟੁੱਟ ਜਾਣ ਕਰਕੇ ਵੱਡਾ ਹਾਦਸਾ ਹੋਇਆ, ਜਿਸ ‘ਚ ਦੋ ਲੋਕਾਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿੱਚ ਕੰਪ੍ਰੈਸਰ ਮਸ਼ੀਨ ਟੁੱਟ ਗਈ ਸੀ ਜਿਸ ਕਾਰਨ ਉਸ ਸਮੇਂ ਕੰਮ ਕਰ ਰਹੇ ਦੋ ਮਜਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਜਦਕਿ ਜਖਮੀ ਹੋਈ ਮਜਦੂਰਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



