Accident : ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਛੁੱਟੀ ਆਏ ITBP ਹੌਲਦਾਰ ਦੀ ਮੌਤ

ਡੇਰਾ ਬਾਬਾ ਨਾਨਕ (ਗੁਰਦਾਸਪੁਰ): ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਚੌਂਕੀ ਧਰਮਕੋਟ ਰੰਧਾਵਾ ਦੇ ਨਜ਼ਦੀਕੀ ਪਿੰਡ ਝੰਗੀ ਪੰਨਵਾ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ…

Accident

ਡੇਰਾ ਬਾਬਾ ਨਾਨਕ (ਗੁਰਦਾਸਪੁਰ): ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਚੌਂਕੀ ਧਰਮਕੋਟ ਰੰਧਾਵਾ ਦੇ ਨਜ਼ਦੀਕੀ ਪਿੰਡ ਝੰਗੀ ਪੰਨਵਾ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ITBP (ਇੰਡੀਅਨ ਤਿੱਬਤ ਬਾਰਡਰ ਪੁਲਿਸ) ਦੇ ਹੌਲਦਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਛੁੱਟੀ ਤੇ ਘਰ ਆਇਆ ਸੀ ਜਵਾਨ (Accident)

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸਤਨਾਮ ਸਿੰਘ ਹਿਮਾਚਲ ਪ੍ਰਦੇਸ਼ ਵਿੱਚ ITBP ਵਿੱਚ ਹੌਲਦਾਰ ਵਜੋਂ ਸੇਵਾਵਾਂ ਨਿਭਾ ਰਿਹਾ ਸੀ। ਉਹ ਬੀਤੀ 4 ਦਸੰਬਰ ਨੂੰ ਇੱਕ ਮਹੀਨੇ ਦੀ ਛੁੱਟੀ ਲੈ ਕੇ ਆਪਣੇ ਘਰ ਆਇਆ ਸੀ। ਬੀਤੇ ਦਿਨ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਅਵਾਨ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਿਹਾ ਸੀ ਤਾਂ ਪਿੰਡ ਝੰਗੀ ਪੰਨਵਾ ਦੇ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਤਨਾਮ ਸਿੰਘ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਪੁਲਿਸ ਵੱਲੋਂ ਮਾਮਲਾ ਦਰਜ

ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਅਤੇ ਚੌਂਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ

ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਇਲਾਕੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਜਵਾਨ ਦੀ ਪਤਨੀ ਅਤੇ ਭਰਾ ਸਮੇਤ ਸਮੂਹ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।

 ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ    

Leave a Reply

Your email address will not be published. Required fields are marked *