Breaking : ਘਰ ਪਰਤਦਿਆਂ ਲਾੜਾ-ਲਾੜੀ ਨਾਲ ਹਾਦਸਾ, ਫੁੱਲਾਂ ਵਾਲੀ ਕਾਰ ਦੀ ਟਰੈਕਟਰ ਨਾਲ ਟੱਕਰ, ਹਸਪਤਾਲ ਵਿਚ…

ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ਉਤੇ ਗਿੱਦੜਾਂ ਵਾਲੀ ਨੇੜੇ ਇਕ ਫੁੱਲਾਂ ਨਾਲ ਸਜੀ ਕਾਰ ਨਾਲ ਹਾਦਸਾ ਵਾਪਰ ਗਿਆ। ਲਾੜਾ-ਲਾੜੀ ਦੀ ਕਾਰ ਦੀ ਟਰੈਕਟਰ ਨਾਲ ਟੱਕਰ ਹੋ ਗਈ।…

ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ਉਤੇ ਗਿੱਦੜਾਂ ਵਾਲੀ ਨੇੜੇ ਇਕ ਫੁੱਲਾਂ ਨਾਲ ਸਜੀ ਕਾਰ ਨਾਲ ਹਾਦਸਾ ਵਾਪਰ ਗਿਆ। ਲਾੜਾ-ਲਾੜੀ ਦੀ ਕਾਰ ਦੀ ਟਰੈਕਟਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਲਾੜਾ ਲਾੜੀ ਦੇ ਨਾਲ ਰਿਸ਼ਤੇਦਾਰ ਗੰਭੀਰ ਜ਼ਖ਼ਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਦੇ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿੱਦੜਾਂ ਵਾਲੀ ਨੇੜੇ ਹਾਦਸਾ ਵਾਪਰ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਕਾਲਾ ਵਾਲੀ ਮੰਡੀ ਦਾ ਰਹਿਣ ਵਾਲਾ ਸੰਦੀਪ ਸਿੰਘ ਲਾੜਾ ਅਤੇ ਲਾੜੀ ਸੁਮਨਦੀਪ ਜੋ ਕਿ ਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਗਿੱਦੜਾਂ ਵਾਲੀ ਨੇੜੇ ਪਹੁੰਚੇ ਤਾਂ ਉਥੇ ਆ ਰਹੇ ਟਰੈਕਟਰ ਨਾਲ ਟੱਕਰ ਹੋ ਗਈ। ਜਿਸ ਕਾਰਨ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *