ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸੇ ਵਿਚਾਲੇ ਅੱਜ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਨਲਾਇਨ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਰਾਜਧਾਨੀ ਵਿਚ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਨੇ ਗਤੀ ਫੜੀ ਹੈ ਅਤੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿਚ ਲਾਕਡਾਊਨ ਦੀਆਂ ਸ਼ਰਤਾਂ ‘ਚ ਕਿਸੇ ਤਰ੍ਹਾ ਦੀ ਛੁੱਟ ਨਹੀਂ ਦਿੱਤੀ ਜਾਵੇਗੀ।
All the 186 COVID19 positive cases that were reported yesterday were asymptomatic, they didn’t know they had Coronavirus. This is more worrying: Delhi CM Arvind Kejriwal pic.twitter.com/1XKEuQogke
— ANI (@ANI) April 19, 2020
ਸੀਐਮ ਕੇਜਰੀਵਾਲ ਮੁਤਾਬਕ ਦਿੱਲੀ ਵਿਚ ਕੋਰੋਨਾ ਦੇ 1893 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ 736 ਸ਼ੱਕੀ ਮਰੀਜ਼ਾਂ ਦਾ ਟੈਸਟ ਹੋਇਆ ਜਿਨ੍ਹਾਂ ਵਿਚੋਂ ਲਗਭਗ 25 ਫੀਸਦੀ ਭਾਵ 186 ਮਰੀਜ਼ਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਕੇਜਰੀਵਾਲ ਨੇ ਦੱਸਿਆ ਕਿ ਜਿਹੜੇ ਨਵੇਂ 186 ਕੇਸ ਸਾਹਮਣੇ ਆਏ ਹਨ ਉਨ੍ਹਾਂ ਵਿਚੋਂ ਕਿਸੇ ‘ਚ ਵੀ ਕੋਰੋਨਾ ਸੰਕਰਮਨ ਦੇ ਲੱਛਣ ਨਹੀਂ ਮਿਲੇ ਸਨ ਇਸ ਲਈ ਇਹ ਬਹੁਤ ਖਤਰਨਾਕ ਗੱਲ ਹੈ ਕਿ ਕੋਰੋਨਾ ਵਾਇਰਸ ਫੈਲ ਚੁੱਕਿਆ ਹੈ ਅਤੇ ਲੋਕਾਂ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਹ ਕੋਰੋਨਾ ਪੀੜਤ ਹੋ ਚੁੱਕੇ ਹਨ। ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਸਰਕਾਰ ਦੁਆਰਾ ਰਾਜਧਾਨੀ ਵਿਚ ਸਥਾਪਤ ਫੂਡ ਸੈਂਟਰਾਂ ਵਿਚ ਇਕ ਕੰਮ ਕਰਨ ਵਾਲਾ ਵਿਅਕਤੀ ਕੋਰੋਨਾ ਨਾਲ ਪਾਜ਼ੀਟਿਵ ਪਾਇਆ ਗਿਆ ਹੈ ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੱਕ ਸਾਰੇ 11 ਜਿਲ੍ਹੇ ਕੰਟੇਨਮੈਂਟ ਜੋਨ ਐਲਾਨੇ ਗਏ ਹਨ ਅਤੇ ਦਿੱਲੀ ਦੇ ਅੰਦਰ ਕੁੱਲ 77 ਕੰਟੇਨਮੈਟ ਜੋਨ ਇਲਾਕੇ ਘੋਸ਼ਿਤ ਕੀਤੇ ਗਏ ਹਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਤਾਜ਼ਾ ਸਥਿਤੀ ਨੂੰ ਵੇਖਦੇ ਹੋਏ ਅਤੇ ਮਾਹਿਰਾਂ ਦੀ ਸਲਾਹ ਮੁਤਾਬਕ ਲਾਕਡਾਊਨ ਦੀਆਂ ਸ਼ਰਤਾਂ ਵਿਚ ਕੋਈ ਵੀ ਛੁੱਟ ਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਕ ਹਫਤੇ ਬਾਅਦ ਮੁੜ ਬੈਠਕ ਕਰਕੇ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਇਸ ਉੱਤੇf ਕੋਈ ਫੈਸਲਾ ਲਿਆ ਜਾਵੇਗਾ।
