ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 1020 ਕੋਰੋਨਾ ਦੇ ਮਰੀਜ਼ ਹੋਏ ਠੀਕ-ਕੇਂਦਰੀ ਸਿਹਤ ਮੰਤਰਾਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3900 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਦਕਿ 194 ਮੌਤਾਂ ਹੋਈਆਂ ਹਨ ਉੱਥੇ ਹੀ 1020…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3900 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਦਕਿ 194 ਮੌਤਾਂ ਹੋਈਆਂ ਹਨ ਉੱਥੇ ਹੀ 1020 ਕੋਰੋਨਾ ਦੇ ਮਰੀਜ਼ ਠੀਕ ਵੀ ਹੋਏ ਹਨ ਜਿਸ ਨਾਲ ਕੁੱਲ ਠੀਕ ਹੋਣ ਵਾਲਿਆਂ ਦੀ ਸੰਖਿਆ 12,726 ਹੋ ਗਈ ਹੈ ਅਤੇ ਰਿਕਵਰੀ ਰੇਟ 27.41 ਤੱਕ ਪਹੁੰਚ ਗਿਆ ਹੈ ਇਸ ਗੱਲ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ।

ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਹੈ ਕਿ ਦੇਸ਼ ਵਿਚ ਕੋਰੋਨਾ ਦੇ ਕੁੱਲ ਕੇਸਾਂ ਦੀ ਸੰਖਿਆ 46,433 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 32,138 ਹੈ ਜਦਕਿ 1568 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੈਸਟਿੰਗ ਦੀ ਗਤੀ ਵੱਧਣ ਕਰਕੇ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ ਅਤੇ ਹੁਣ ਦੇਸ਼ ਵਿਚ 12 ਦਿਨਾਂ ਅੰਦਰ ਮਾਮਲੇ ਦੁੱਗਣੇ ਹੋ ਰਹੇ ਹਨ ਜਿਸ ਕਰਕੇ ਕੋਵੀਡ 19 ਵਿਰੁੱਧ ਲੜਾਈ ਬਹੁਤ ਜ਼ਿੰਮੇਵਾਰੀ ਨਾਲ ਲੜਨੀ ਹੋਵੇਗੀ। ਉੱਥੇ ਹੀ ਗ੍ਰਹਿ ਮੰਤਰਾਲੇ ਦੀ ਸੰਯੁਕਤ ਸਕੱਤਰ ਪੀਸੀ ਸਿਰਵਾਸਤਵ ਨੇ ਦੱਸਿਆ ਹੈ ਕਿ ਭਾਰਤੀ ਰੇਲਵੇ ਨੂੰ ਮਜ਼ਦੂਰਾਂ ਦੀ ਘਰ ਵਾਪਸੀ ਲਈ ਹੁਣ ਤੱਕ 65 ਟਰੇਨਾਂ ਚਲਾਈਆਂ ਹਨ ਅਤੇ ਲਗਭਗ 70 ਹਜ਼ਾਰ ਯਾਤਰੀਆਂ ਨੇ ਇਸ ਸਹੂਲਤ ਦੀ ਵਰਤੋਂ ਕੀਤੀ ਹੈ। ਸਿਰਵਾਸਤਵ ਨੇ ਦੱਸਿਆ ਕਿ ਦੁਕਾਨਾਂ ਉੱਤੇ ਸੱਭ ਨੂੰ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ ਅਤੇ ਜਨਤਕ ਥਾਵਾਂ ਉੱਤੇ ਥੁੱਕਣਾ ਗੈਰ-ਕਾਨੂੰਨੀ ਮੰਨਿਆ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ 7 ਮਈ ਤੋਂ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਉਨ੍ਹਾਂ ਨੂੰ 14 ਦਿਨਾਂ ਦੇ ਲਈ ਕੁਆਰੰਟਿਨ ਕੀਤਾ ਜਾਵੇਗਾ।

Leave a Reply

Your email address will not be published. Required fields are marked *