ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ ਲਗਾਤਾਰ ਲੜਕੀਆਂ ਦੇ ਨਾਲ ਸੰਬੰਧਤ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਲੁਧਿਆਣਾ ਪੁਲਿਸ ਦੀ ਕਾਰਵਾਈ ਤੇ ਸਵਾਲ ਖੜੇ ਹੋ ਰਹੇ ਹਨ।
ਦਸ ਦਈਏ ਕਿ ਲੁਧਿਆਣਾ ਦੇ ਨਿਊ ਸ਼ਿਵ ਪੁਰੀ ਸੰਤੋਖ ਨੰਗਰ ਚ ਇਕ ਕੁੜੀ ਤੇ ਤੇਜ਼ਾਬ ਨਾਲ ਘਾਤਕ ਹਮਲਾ ਕੀਤਾ ਗਿਆ. ਪਰ ਇਸ ਹਮਲੇ ਤੋਂ ਬਾਲ ਬਾਲ ਲੜਕੀ ਬਚ ਗਈ ਹੈ।
ਦੱਸਿਆ ਜਾ ਰਿਹਾ ਹੈ ਇਸ ਵਾਰਦਾਤ ਨੂੰ ਅੰਜਾਮ ਦੀ ਕੋਸ਼ਿਸ਼ ਕਰ ਰਿਹਾ ਨੌਜਵਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਪੁਲਿਸ ਨੇ ਆਰੋਪੀ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

