ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣਾ ਆਇਆ ਹੈ ਜਿੱਥੇ ਹੋਲੀ ਦੇ ਮੌਕੇ ਕੁਝ ਸ਼ਰਾਰਤੀ ਅਨਸਰਾਂ ਨੇ ਨੌਜਵਾਨ ਤੇ ਤੇਜਾਬੀ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਹੋਲੀ ਦੇ ਮੌਕੇ ਨੌਜਵਾਨ ਆਪਣੇ ਘਰ ਤੋਂ ਨਿਕਲਿਆ ਸੀ
ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਰੰਗ ਵਿੱਚ ਤੇਜਾਬ ਮਿਲਾ ਕੇ ਉਸ ਉੱਤੇ ਸੁੱਟ ਦਿੱਤਾ ਜਿਸ ਕਾਰਨ ਨੌਜਵਾਨ ਦਾ ਚਿਹਰਾ ਬੂਰੀ ਤਰ੍ਹਾਂ ਝੁਲਸ ਗਿਆ। ਮੌਕੇ ਤੇ ਪਹੁੰਚੀ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ। ਨਾਲ ਹੀ ਸ਼ੱਕ ਦੇ ਆਧਾਰ ਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

