ਕਾਂਗਰਸ ਦੀ ਬਾਗੀ ਨੇਤਾਵਾਂ ਖਿਲਾਫ ਕਾਰਵਾਈ ਜਾਰੀ, ਹੁਣ ਸਤਿਕਾਰ ਕੌਰ ਗਹਿਰੀ ਨੂੰ ਕੀਤਾ ਪਾਰਟੀ ਤੋਂ ਬਾਹਰ

ਫ਼ਿਰੋਜ਼ਪੁਰ- ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰ…

ਫ਼ਿਰੋਜ਼ਪੁਰ- ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰ ਕੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਵਲੋਂ ਜਾਰੀ ਕੀਤੀ ਸੂਚਨਾ ‘ਚ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਦਿਹਾਤੀ ਹਲਕੇ ਤੋਂ ਸਤਿਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਾਮਿਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦਾ ਸਤਿਕਾਰ ਕੌਰ ਗਹਿਰੀ ਵਲੋਂ ਭਾਰੀ ਵਿਰੋਧ ਕੀਤਾ ਗਿਆ ਸੀ।

 

Leave a Reply

Your email address will not be published. Required fields are marked *