ਅੰਮ੍ਰਿਤਸਰ : ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਨੌਤ (Actress Kangana Ranaut) ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਈ ਹੈ। ਇਸ ਦੌਰਾਨ ਅਦਾਕਾਰਾ ਕੰਗਨਾ ਰਨੌਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀ ਹੈ। ਕੰਗਨਾ ਰਣੌਤ ਨੇ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।
ਦੱਸ ਦੇਈਏ ਕਿ ਅਦਾਕਾਰਾ (ਕੰਗਨਾ ਰਣੌਤ) Kangana Ranaut ਆਪਣੇ ਘਰ ਮਨਾਲੀ ਵਿਖੇ ਸਮਾਂ ਬਤੀਤ ਕਰ ਰਹੀ ਹੈ।
ਇੰਸਟਾਗ੍ਰਾਮ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕੰਗਨਾ ਰਨੌਤ ਨੇ ਕਿਹਾ ਹੈ ਕਿ ਉਹ ਪਹਿਲੀ ਵਾਰ ਪਰਿਵਾਰ ਸਮੇਤਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ। ਕੰਗਨਾ ਰਣੌਤ 7 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪਹੁੰਚੀ ਸੀ। ਇਸ ਦੌਰਾਨ ਉਸ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਇਲਾਹੀ ਬਾਣੀ ਦਾ ਆਨੰਦ ਮਾਣਿਆ, ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ, ਅੰਮ੍ਰਿਤ ਦਾ ਚੁਲਾ ਲਿਆ ਅਤੇ ਪ੍ਰੀਕਰਮਾ ‘ਚ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕੀਤੇ।
ਇਹ ਵੀ ਪੜ੍ਹੋ: ਏਸ਼ਿਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਚੈਂਪੀਅਨ ਮੈਰੀਕਾਮ ਛੇਵਾਂ ਸੋਨੇ ਦਾ ਤਗਮਾ ਜਿੱਤਣ ਤੋਂ ਖੁੱਸੀ

ਗੌਰਤਲਬ ਹੈ ਕਿ ਕੰਗਨਾ ਦੀ ਹਾਲ ਵਿਚ ਕੋਰੋਨਾ ਰਿਪੋਰਟ ਪੌਜ਼ਟਿਵ ਆਈ ਸੀ ਤੇ ਹੁਣ ਠੀਕ ਹੋਣ ਤੋਂ ਬਾਅਦ ਕੰਗਨਾ ਰਣੌਤ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਠੀਕ ਹੋਣ ਤੋਂ ਬਾਅਦ, ਉਹ ਗੁਰੂ ਘਰ ਧੰਨਵਾਦ ਤੇ ਅਸ਼ੀਰਵਾਦ ਲੈਣ ਲਈ ਪਹੁੰਚੀ ਹੈ।





