ਕੇਰਲ, ਕਰਨਾਟਕ ਅਤੇ ਗੋਆ ‘ਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਗੁਜਰਾਤ ਵੱਲ ਦਿਖਿਆ ਅਸਰ, ਕਈ ਲੋਕਾਂ ਦੀ ਮੌਤ

ਨਵੀਂ ਦਿੱਲੀ: ਦੇਸ਼ ਦੇ ਕਈ  ਸੂਬਿਆਂ ਵਿਚ ਤੇਜ਼ ਹਵਾਵਾਂ, ਚੱਕਰਵਾਤ, ਤੂਫਾਨ ਵਗਰੀ ਸਥਿਤੀ ਬਣੀ ਹੋਈ ਹੈ। ਇਸ ਦੇ ਚਲਦੇ ਬੀਤੇ ਦਿਨੀਂ ਕੇਰਲ, ਕਰਨਾਟਕ ਅਤੇ ਗੋਆ…

ਨਵੀਂ ਦਿੱਲੀ: ਦੇਸ਼ ਦੇ ਕਈ  ਸੂਬਿਆਂ ਵਿਚ ਤੇਜ਼ ਹਵਾਵਾਂ, ਚੱਕਰਵਾਤ, ਤੂਫਾਨ ਵਗਰੀ ਸਥਿਤੀ ਬਣੀ ਹੋਈ ਹੈ। ਇਸ ਦੇ ਚਲਦੇ ਬੀਤੇ ਦਿਨੀਂ ਕੇਰਲ, ਕਰਨਾਟਕ ਅਤੇ ਗੋਆ ਦੇ ਤੱਟਵਰਤੀ ਇਲਾਕਿਆਂ ‘ਚ ਤਬਾਹੀ ਮਚਾਉਣ ਤੋਂ ਬਾਅਦ ਚੱਕਰਵਾਤ ਹੁਣ ਗੁਜਰਾਤ ਵੱਲ ਵਧ ਰਿਹਾ ਹੈ। ਇਨ੍ਹਾਂ ਚੱਕਰਵਾਤ ਦੇ ਕਰਕੇ ਸਮੁੰਦਰੀ ਕੰਢੇ ਦੇ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਸ਼ ਹੋਈ ਅਤੇ ਸਮੁੰਦਰ ਵਿੱਚ ਤੇਜ਼ ਲਹਿਰਾਂ ਉੱਠੀਆਂ। ਤੂਫਾਨ ਕਾਰਨ ਵਾਪਰੀਆਂ ਘਟਨਾਵਾਂ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਸੈਂਕੜੇ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਬਿਜਲੀ ਦੇ ਖੰਭੇ ਅਤੇ ਦਰੱਖਤ ਉਖੜ ਗਏ। 

ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣਾ ਪਿਆ। ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ।ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਬਹੁਤ ਹੀ ਗੰਭੀਰ ਚੱਕਰਵਾਤੀ ਤੂਫਾਨ ‘ਤੌਕਤੇ’ ਅਗਲੇ 24 ਘੰਟਿਆਂ ਵਿੱਚ ਤੇਜ਼ ਹੋ ਸਕਦਾ ਹੈ ਅਤੇ ਸੋਮਵਾਰ ਸ਼ਾਮ ਤੱਕ ਗੁਜਰਾਤ ਦੇ ਤੱਟ ‘ਤੇ ਪਹੁੰਚਣ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਗੁਜਰਾਤ ਦੇ ਨਿਚਲੇ ਪੱਛਮੀ ਤੱਟਵਰਤੀ ਇਲਾਕਿਆਂ ਤੋਂ ਤਕਰੀਬਨ ਡੇ਼ਢ ਲੱਖ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਜਦੋਂ ਕਿ ਰਾਸ਼ਟਰੀ ਆਫ਼ਤ ਜਵਾਬ ਫੋਰਸ (ਐਨਡੀਆਰਐਫ) ਅਤੇ ਰਾਜ ਤਬਾਹੀ ਜਵਾਬ ਫੋਰਸ (ਐਸਡੀਆਰਐਫ) ਦੀਆਂ 54 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *