ਮਿਲਖਾ ਸਿੰਘ ਤੋਂ ਬਾਅਦ ਉਨ੍ਹਾਂ ਦੀ ਪਤਨੀ ਦੀ ਵੀ ਰਿਪੋਰਟ ਪਾਜ਼ੇਟਿਵ, ਹਸਪਤਾਲ ਵਿਚ ਦਾਖਲ

ਚੰਡੀਗੜ੍ਹ (ਬਿਊਰੋ)- ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ। ਉਥੇ…

ਚੰਡੀਗੜ੍ਹ (ਬਿਊਰੋ)- ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ। ਉਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਰ ਹੁਣ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ ਅਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਇਕ ਹੀ ਕਮਰੇ ਵਿਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਯੋਗਗੁਰੂ ਬਾਬਾ ਰਾਮਦੇਵ ਨੇ ਸਹੇੜਿਆ ਨਵਾਂ ਪੰਗਾ, ਵੀਡੀਓ ਵਾਇਰਲ

ਹਸਪਤਾਲ ਪ੍ਰਬੰਧਕਾਂ ਮੁਤਾਬਕ ਮਿਲਖਾ ਸਿੰਘ ਦੀ ਸਥਿਤੀ ਸਥਿਰ ਬਣੀ ਹੋਈ ਹੈ। ਹਾਲਾਂਕਿ ਉਨ੍ਹਾਂ ਨੂੰ ਅਜੇ ਵੀ ਆਕਸੀਜਨ ਲਗਾਈ ਗਈ ਹੈ ਪਰ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਪਹਿਲਾਂ ਦੇ ਮੁਕਾਬਲੇ ਠੀਕ ਹੈ। ਕੋਰੋਨਾ ਦੀ ਵਜ੍ਹਾ ਨਾਲ ਉਨ੍ਹਾਂ ਦੇ ਸਰੀਰ ਵਿਚ ਕਮਜ਼ੋਰੀ ਦੇਖੀ ਜਾ ਰਹੀ ਹੈ। ਇਸ ਲਈ ਡਾਕਟਰ ਉਨ੍ਹਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਫਲ ਅਤੇ ਜੂਸ ਆਦਿ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਤਾਂ ਜੋ ਸਰੀਰ ਦੀ ਕਮਜ਼ੋਰੀ ਨੂੰ ਘੱਟ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਅਮਰੀਕਾ ਦਾ ਫਰਮਾਨ ਨਾ ਜਾਓ ਜਾਪਾਨ, ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਵੀ ਖਤਰਾ
ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ 82 ਸਾਲਾਨਾ ਨਿਰਮਲ ਕੌਰ ਦੀ ਹਾਲਤ ਵੀ ਠੀਕ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਿਆਦਾ ਸਮੱਸਿਆ ਨਹੀਂ ਹੈ। ਤੁਹਾਨੂੰ ਦੱਸ ਦਈਏ ਕਿ ਮਿਲਖਾ ਸਿਂਘ ਦੇ ਇਕ ਸਹਿਯੋਗੀ ਨੂੰ ਕੋਰੋਨਾ ਵਾਇਰਸ ਪਾਇਆ ਗਿਆ ਸੀ ਇਸ ਤੋਂ ਬਾਅਦ ਮਿਲਖਾ ਸਿੰਘ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਟੈਸਟ ਕੀਤਾ ਗਿਆ। ਜਿਸ ਵਿਚ ਪਹਿਲਾਂ ਸਿਰਫ ਮਿਲਖਾ ਸਿੰਘ ਦੀ ਰਿਪੋਰਟ ਹੀ ਪਾਜ਼ੇਟਿਵ ਆਈ ਸੀ। ਬਾਕੀ ਸਾਰੇ ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਹੁਣ ਉਨ੍ਹਾਂ ਦੀ ਪਤਨੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ ਜਿਸ ਪਿੱਛੋਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *