ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਕਾਰਨ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਖਿਲਾਫ ਇਕ ਵੱਡਾ ਫੈਸਲਾ ਲਿਆ ਹੈ। ਦਸ ਦਈਏ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਨਿਰਯਾਤ ਕੀਤੀਆਂ ਜਾਣ ਵਾਲੀਆਂ ਚੀਜਾਂ ਤੇ ਕਸਟਮ ਡਿਊਟੀ ਨੂੰ ਵਧਾ ਦਿੱਤਾ।
ਦਸ ਦਈਏ ਕਿ ਭਾਰਤ ਨੇ ਕਸਟਮ ਡਿਊਟੀ ਨੂੰ ਵਧਾਉਂਦੇ ਹੋਏ 200 ਰੁਪਏ ਕਰ ਦਿੱਤਾ ਹੈ। ਜਿਸ ਕਾਰਨ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਵਧੀ ਹੋਏ ਕਸਟਮ ਡਿਊਟੀ ਹੁਣੇ ਤੋਂ ਹੀ ਲਾਗੂ ਹੋ ਚੁੱਕੀ ਹੈ।
India has withdrawn MFN status to Pakistan after the Pulwama incident. Upon withdrawal, basic customs duty on all goods exported from Pakistan to India has been raised to 200% with immediate effect. #Pulwama
— Arun Jaitley (@arunjaitley) February 16, 2019
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਸਾਲ 1996 ਵਿੱਚ ਭਾਰਤ ਨੇ ਪਾਕਿਸਤਾਨ ਨੂੰ ‘MOST FAVOURED NATION’ ਦਾ ਸਟੇਟਸ ਦਿੱਤਾ ਸੀ ਜਿਸਨੂੰ ਭਾਰਤ ਨੇ ਵਾਪਿਸ ਲੈ ਲਿਆ ਹੈ। ਇਸ ਦੀ ਜਾਣਕਾਰੀ ਅਰੁਣ ਜੇਟਲੀ ਨੇ ਟਵੀਟ ਕਰ ਦਿੱਤੀ ਹੈ।

