ਅਮਿਤ ਸ਼ਾਹ ਤੋਂ ਸੁਰੱਖਿਆ ਦਾ ਭਰੋਸਾ ਮਿਲਣ ਦੇ ਬਾਅਦ ਡਾਕਟਰਾਂ ਨੇ ਵਾਪਸ ਲਿਆ ਸੰਕੇਤਕ ਪ੍ਰਦਸ਼ਨ ਕਰਨ ਦਾ ਫ਼ੈਸਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਵਿਰੁੱਧ ਦਿਨ–ਰਾਤ ਇਕ ਕਰਕੇ ਜੰਗ ਲੜ ਰਹੇ ਡਾਕਟਰਾਂ ਉੱਤੇ ਦੇਸ਼ ਵਿਚ ਹੋ ਰਹੇ ਹਮਲਿਆਂ ਕਾਰਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਅੱਜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਵਿਰੁੱਧ ਦਿਨ–ਰਾਤ ਇਕ ਕਰਕੇ ਜੰਗ ਲੜ ਰਹੇ ਡਾਕਟਰਾਂ ਉੱਤੇ ਦੇਸ਼ ਵਿਚ ਹੋ ਰਹੇ ਹਮਲਿਆਂ ਕਾਰਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਅੱਜ ਰਾਤ 9 ਵਜੇ ਸੰਕੇਤਕ ਪ੍ਰਦਰਸ਼ਨ ਅਤੇ ਭਲਕੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ ਜਿਸ ਨੂੰ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਸੁਰੱਖਿਆ ਦਾ ਭਰੋਸਾ ਮਿਲਣ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ।

ਦਰਅਸਲ ਅੱਜ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਵੀਡੀਓ ਕਾਨਫਰੰਸਿੰਗ ਦੇ ਜਰੀਏ ਆਈਐਮਏ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਅਮਿਤ ਸ਼ਾਹ ਨੇ ਡਾਕਟਰਾਂ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਨਾਉਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸੰਕੇਤਕ ਪ੍ਰਦਰਸ਼ਨ ਨਾ ਕਰਨ ਕਿਉਂਕਿ ਸਰਕਾਰ ਉਨ੍ਹਾਂ ਦੇ ਨਾਲ ਹੈ। ਸ਼ਾਹ ਨੇ ਕਿਹਾ ਕਿ ”ਸਾਡੇ ਡਾਕਟਰ ਆਪਣੇ ਕੰਮ ਵਾਲੀ ਥਾਂ ਉੱਤੇ ਸੁਰੱਖਿਆ ਅਤੇ ਵੱਕਾਰ ਲਈ ਸਮਝੌਤਾ ਬਰਦਾਸ਼ਤ ਨਹੀਂ ਕਰਦੇ। ਇਹ ਸਾਡੀ ਸਾਮੂਹਿਕ ਜਿੰਮੇਵਾਰੀ ਬਣਦੀ ਹੈ ਕਿ ਅਸੀ ਉਨ੍ਹਾਂ ਲਈ ਹਰ ਸਮੇਂ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਈਏ। ਮੈ ਡਾਕਟਰਾਂ ਨੂੰ ਭਰੋਸਾ ਦਿੱਤਾ ਹੈ ਕਿ ਮੋਦੀ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਪ੍ਰਸਤਾਵਿਤ ਵਿਰੋਧ ਪ੍ਰਦਸ਼ਨ ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ”।ਉੱਥੇ ਹੀ ਸੰਕੇਤਕ ਪ੍ਰਦਰਸ਼ਨ ਨੂੰ ਵਾਪਸ ਲੈਂਦੇ ਹੋਏ ਆਈਐਮਏ ਨੇ ਕਿਹਾ ਕਿ ਅੱਜ ਸਾਡੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨਾਲ ਗੱਲਬਾਤ ਹੋਈ ਹੈ। ਭਾਰਤ ਸਰਕਾਰ ਨੇ ਡਾਕਟਰਾਂ ਦੀ ਸੁਰੱਖਿਆ ਲਈ ਜਰੂਰੀ ਕਦਮ ਚੁੱਕਣ ਦਾ ਵਾਅਦਾ ਕੀਤਾ ਹੈ। ਸਾਨੂੰ ਸਰਕਾਰ ਉੱਤੇ ਭਰੋਸਾ ਹੈ ਇਸ ਲਈ ਪ੍ਰਦਰਸ਼ਨ ਵਾਪਸ ਲੈ ਰਹੇ ਹਾਂ।

Leave a Reply

Your email address will not be published. Required fields are marked *