Papalpreet Singh News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਉਸ ਦੀ ਤਸਵੀਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਪੁਸ਼ਟੀ ਕੀਤੀ ਹੈ।
ਗ੍ਰਿਫ਼ਤਾਰੀ ਮਗਰੋਂ ਪਪਲਪ੍ਰੀਤ ਸਿੰਘ ਪਹਿਲੀ ਤਸਵੀਰ
ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਤਸਵੀਰ ਵਿੱਚ ਤੁਸੀ ਦੇਖ ਰਹੇ ਹੋ ਕਿ ਦੋ ਪੁਲਿਸ ਅਧਿਕਾਰੀ ਆਸੇ-ਪਾਸੇ ਤੁਰ ਰਹੇ ਹਨ ਉਥੇ ਹੀ ਪਪਲਪ੍ਰੀਤ ਸਿੰਘ ਨੇ ਭੂਰੀ ਨਾਲ ਆਪਣਾ ਅੱਧਾ ਮੂੰਹ ਢੱਕਿਆ ਹੋਇਆ ਹੈ। ਇਹ ਤਸਵੀਰ ਗ੍ਰਿਫ਼ਤਾਰੀ ਮਗਰੋਂ ਸਾਹਮਣੇ ਆਈ ਹੈ।
ਅੰਮ੍ਰਿਤਪਾਲ ਦੀ ਭਾਲ ਜਾਰੀ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਸੀ ਅੰਮ੍ਰਿਤਪਾਲ ਸਿੰਘ ਨੂੁੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਆਧੁਨਿਕ ਤਕਨੀਕ ਦਾ ਸਹਾਰਾ ਲਿਆ ਜਾ ਰਿਹਾ ਹੈ।



