ਸਰਕਾਰੀ ਤੋਂ ਬਾਅਦ ਹੁਣ ਨੌਜਵਾਨਾਂ ਨੂੰ 2.77 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ…

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖ਼ਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨ੍ਹਾਂ ਦੀ ਅਥਾਹ ਸ਼ਕਤੀ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇਗਾ।

Leave a Reply

Your email address will not be published. Required fields are marked *