ਬੇਅਦਬੀ ਦੀ ਘਟਨਾ ਤੋਂ ਬਾਅਦ ਲੋਕਾਂ ਨੇ ਲਗਾਇਆ ਧਰਨਾ, ਬਜ਼ਾਰ ਕੀਤੇ ਬੰਦ !

ਮੋਰਿੰਡਾ: ਗੁਰੂਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਿੱਖ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਿਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ ਤੇ…

ਮੋਰਿੰਡਾ: ਗੁਰੂਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਿੱਖ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਿਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਦੀਆਂ ਪੱਗਾਂ ਵੀ ਲਾਹ ਦਿੱਤੀਆਂ। ਨੌਜਵਾਨ ਨੇ ਪਾਵਨ ਸਰੂਪਾਂ ਨਾਲ ਵੀ ਛੇੜਛਾੜ ਕੀਤੀ। ਜਿਸ ਨੂੰ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ।

ਮੋਰਿੰਡਾ ਦੇ ਕੈਨੌਰ ਚੌਕ ‘ਚ ਜਾਮ

ਸਿੱਖ ਸੰਗਤਾਂ ਵੱਲੋਂ ਮੋਰਿੰਡਾ ਦੇ ਕੈਨੌਰ ਚੌਕ ‘ਚ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀ ਜ਼ਮੀਨ ‘ਤੇ ਬੈਠ ਗਏ ਤੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਇਸ ਮੌਕੇ  ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਇਸ ਗੱਲ ‘ਤੇ ਅੜੇ ਰਹੇ ਕਿ ਬੇਅਦਬੀ ਕਾਂਡ ਨੂੰ ਧਰਨਾਕਾਰੀਆਂ ਨੂੰ ਸੌਂਪਿਆ ਜਾਵੇ।

ਸੰਗਤਾਂ ਵਿੱਚ ਭਾਰੀ ਰੋਸ 

ਬੇਅਦਬੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪਹਿਲਾਂ ਪਾਠ ਕਰ ਰਹੇ ਪਾਠੀ ਦੀ ਕੁੱਟਮਾਰ ਕੀਤੀ ਤੇ ਫਿਰ ਗੁਰੂ ਸਾਹਿਬ ਦੇ ਪਾਵਨ ਅੰਗਾਂ ਨਾਲ ਛੇੜਛਾੜ ਕੀਤੀ।ਮੋਰਿੰਡਾ ਦੇ ਕੈਨੌਰ ਚੌਕ ਸਥਿਤ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੇ ਵਿਰੋਧ ਵਿਚ ਸੰਗਤ ਵੱਲੋਂ ਲਗਾਏ ਜਾਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਐੱਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਵੀ ਪਹੁੰਚੇ ਹਨ।

Leave a Reply

Your email address will not be published. Required fields are marked *