ਬਠਿੰਡਾ: ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਗਰੋਂ ਬਠਿੰਡਾ ਦੇ ਪਿੰਡ ਕੋਠੇ ਗੁਰੂ ਤੋਂ ਇੱਕ ਹੋਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਬੀਤੇ ਕੱਲ੍ਹ ਪਿੰਡ ਕੋਠੇ ਗੁਰੂ ‘ਚ ਕਬੱਡੀ ਟੂਰਨਾਮੈਂਟ ਦੌਰਾਨ ਫਾਈਰਿੰਗ ਹੋਈ।ਕੁੱਝ ਅਣਪਛਾਤਿਆਂ ਨੇ ਚੱਲਦੇ ਟੂਰਨਾਮੈਂਟ ਵਿੱਚ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
Also Read: ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲੇ ਦਾ ਮਾਮਲਾ ਪੁੱਜਾ HC, AAP ਨੇ ਕੀਤੀ SIT ਦੀ ਮੰਗ
ਜਾਣਕਾਰੀ ਮੁਤਾਬਿਕ ਇਹ ਟੂਰਨਾਮੈਂਟ ਭਗਤਾ ਭਾਈਕੇ ਦੇ ਨਜ਼ਦੀਕ ਕਰਵਾਇਆ ਜਾ ਰਿਹਾ ਸੀ। ਫਾਈਰਿੰਗ ‘ਚ ਦੋ ਨੌਜਵਾਨ ਜ਼ਖਮੀ ਹੋਏ ਹਨ। ਪੁਲਿਸ ਮਾਮਲੇ ਦੀ ਜਾਂਚ ‘ਚ ਲੱਗੀ ਹੈ। ਦੱਸ ਦੇਈਏ ਕਿ ਮਾਰਚ ਵਿੱਚ ਹੀ ਕਬੱਡੀ ਟੂਰਨਾਮੈਂਟ ਦੌਰਾਨ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਨਕੋਦਰ ਦੇ ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ, ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।
Also Read: ਹਿਜਾਬ ਵਿਵਾਦ ‘ਤੇ ਟਰੋਲ ਹੋਈ ਸੀ Harnaaz Sandhu, ਹੇਟਰਸ ਨੂੰ ਦਿੱਤਾ ਕਰਾਰਾ ਜਵਾਬ



