‘ਅਗਨੀਪਥ’ ਦੇ ਵਿਰੋਧ ‘ਚ ਪੰਜਾਬ ‘ਚ ਪ੍ਰਦਰਸ਼ਨ, ਨੌਜਵਾਨਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ਦੀ ਕੀਤੀ ਭੰਨਤੋੜ

ਲੁਧਿਆਣਾ- ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨਤੋੜ…

ਲੁਧਿਆਣਾ- ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨਤੋੜ ਕੀਤੀ। ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ। ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ। ਇਸ ਦੌਰਾਨ ਨੌਜਵਾਨਾਂ ਨੇ ਪੁਲਿਸ ‘ਤੇ ਪਥਰਾਅ ਵੀ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਨੌਜਵਾਨ ਥਾਣਾ ਡਿਵੀਜ਼ਨ ਨੰਬਰ 5 ਦੇ ਬਾਹਰ ਪੁੱਜੇ, ਜਿੱਥੇ ਉਨ੍ਹਾਂ ਨੇ ਪੁਲਿਸ ਦੀ ਕਾਰ ਦੀ ਭੰਨਤੋੜ ਕੀਤੀ। ਇਸੇ ਤਰ੍ਹਾਂ ਨਾਲ ਨੌਜਵਾਨਾਂ ਵਲੋਂ ਜਲੰਧਰ ਤੇ ਪਟਿਆਲਾ ਵਿਚ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Also Read: ਦੇਸ਼ ਭਰ ‘ਚ ਅਗਨੀਪਥ ਨੂੰ ਲੈ ਕੇ ਪ੍ਰਦਰਸ਼ਨ ਜਾਰੀ, ਬਿਹਾਰ ਦੇ 15 ਜ਼ਿਲਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ

ਮਾਹੌਲ ਨੂੰ ਦੇਖਦਿਆਂ ਸੀਨੀਅਰ ਡੀਐਸਸੀ ਰਜਨੀਸ਼ ਤ੍ਰਿਪਾਠੀ, ਫਿਰੋਜ਼ਪੁਰ ਡਵੀਜ਼ਨਲ ਰੇਲਵੇ ਦੇ ਸੁਰੱਖਿਆ ਬਲ, ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਮੌਕੇ ਉੱਤੇ ਪੁੱਜੇ। ਪੁਲਿਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸਟੇਸ਼ਨ ਨੂੰ ਚਾਰੇ ਪਾਸਿਓਂ ਘੇਰ ਲਿਆ।

Also Read: ਸਮਾਰਟਫੋਨ ਦੀ ਇਸ ਸੈਟਿੰਗ ਨੂੰ ਤੁਰੰਤ ਕਰੋ ਚੇਂਜ, ਘੱਟ ਖਰਚ ਹੋਵੇਗਾ ਡਾਟਾ

ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਨਾਲ ਹੋਰ ਕਿੰਨੇ ਲੋਕ ਸਨ। ਹਮਲਾਵਰ ਸਟੇਸ਼ਨ ਦੀ ਭੰਨਤੋੜ ਕਰਕੇ ਸ਼ਹਿਰ ਵਿੱਚ ਖਿੱਲਰ ਗਏ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਵੱਖ-ਵੱਖ ਧੜਿਆਂ ‘ਚ ਵੰਡੇ ਹੋਏ ਹਨ। ਪੁਲਿਸ ਸ਼ਹਿਰ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਲੁਧਿਆਣਾ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਸਾਰੇ ਧਾਰਮਿਕ ਅਤੇ ਜਨਤਕ ਸਥਾਨਾਂ ‘ਤੇ ਫੋਰਸ ਤਾਇਨਾਤ ਕੀਤੀ ਗਈ ਹੈ।

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦਾ ਕੀਤਾ ਪਿੱਛਾ
ਜਦੋਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕੀਤਾ ਤਾਂ ਕੁਝ ਨੌਜਵਾਨ ਭੰਨਤੋੜ ਕਰਕੇ ਭੱਜ ਗਏ। ਪਰ ਕੁਝ ਨੌਜਵਾਨਾਂ ਨੂੰ ਪੁਲਿਸ ਨੇ ਫੜ ਲਿਆ। ਦੱਸਿਆ ਜਾ ਰਿਹਾ ਹੈ ਕਿ ਪਲੇਟਫਾਰਮ ‘ਤੇ ਪੁਲਿਸ ਨੇ ਉਨ੍ਹਾਂ ਦੀ ਚੰਗੀ ਤਰ੍ਹਾਂ ਖਾਤਿਰਦਾਰੀ ਕੀਤੀ। ਘਟਨਾ ਤੋਂ ਬਾਅਦ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

Also Read: ਕਾਬੁਲ ਦੇ ਗੁਰਦੁਆਰਾ ਸਾਹਿਬ ‘ਤੇ ਹੋਏ ਅੱਤਵਾਦੀ ਹਮਲੇ ਦੀ CM ਮਾਨ ਨੇ ਸਖਤ ਸ਼ਬਦਾਂ ‘ਚ ਕੀਤੀ ਨਿਖੇਧੀ

ਦੱਸ ਦੇਈਏ ਕਿ ਘਟਨਾ ਤੋਂ ਬਾਅਦ ਕਰੀਬ 2 ਘੰਟੇ ਤੱਕ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਦੀ ਜੀਆਰਪੀ ਅਤੇ ਆਰਪੀਐਫ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੁੰਦੀ ਰਹੀ। ਦੱਸਿਆ ਜਾਂਦਾ ਹੈ ਕਿ ਸਾਰੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਮੂੰਹਾਂ ‘ਤੇ ਕੱਪੜੇ ਬੰਨ੍ਹੇ ਹੋਏ ਸਨ ਤਾਂ ਜੋ ਪ੍ਰਦਰਸ਼ਨਕਾਰੀਆਂ ‘ਚੋਂ ਕਿਸੇ ਦੀ ਪਛਾਣ ਨਾ ਹੋ ਸਕੇ।

Leave a Reply

Your email address will not be published. Required fields are marked *