ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਚੋਣਾਂ 2022 ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ। ਉਵੇਂ-ਉਵੇਂ ਸਿਆਸੀ ਪਾਰਟੀਆਂ ਵਲੋਂ ਚੋਣਾਂ ਨੂੰ ਲੈ ਕੇ ਤਿਆਰੀਆਂ ਵੀ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਉਮੀਦਵਾਰਾਂ ਦੇ ਨਾਵਾਂ ਦੀਆਂ ਲਿਸਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸੂਬੇ ਦੀਆਂ 2 ਵਿਧਾਨ ਸਭਾ ਸੀਟਾਂ ‘ਤੇ ਅਦਲਾ -ਬਦਲੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਹਨ , ਜਿਸ ਬਦਲੇ ਬਸਪਾ ਨੂੰ ਸ਼ਾਮ ਚੁਰਾਸੀ ਅਤੇ ਕਪੂਰਥਲਾ ਵਿਧਾਨ ਸਭਾ ਸੀਟਾਂ ਦਿੱਤੀਆਂ ਗਈਆਂ ਹਨ।
ਭਾਜਪਾ ਵਲੋਂ ਗਜੇਂਦਰ ਸ਼ੇਖਾਵਤ ਨੂੰ ਐਲਾਨਿਆ ਗਿਆ ਪੰਜਾਬ ਚੋਣ ਇੰਚਾਰਜ
ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਵਲੋਂ ਗਠਜੋੜ ਕੀਤਾ ਗਿਆ ਹੈ ਅਤੇ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਇਹ ਦੋਵੇਂ ਪਾਰਟੀਆਂ ਮਿਲ ਕੇ ਲੜ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਜੋ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਅੰਮ੍ਰਿਤਸਰ ਉੱਤਰੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਲਈ ਤਿਆਰ ਹਨ। ਅਨਿਲ ਜੋਸ਼ੀ ਪਿਛਲੇ ਦਿਨੀਂ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਈ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਹੈ।

