ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ-ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈਕੇ ਇਤਿਹਾਸਕ ਸੰਧੀ ਹੋਈ ਹੈ। ਦਸ ਦਈਏ ਕਿ ਪਾਕਿਸਤਾਨ 20 US ਡਾਲਰ ਤੇ ਅੜਿਆ ਹੋਇਆ ਹੈ। ਇਸਦੇ ਬਾਵਜੁਦ ਵੀ ਭਾਰਤ ਸਰਕਾਰ ਨੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਪਾਕਿਸਤਾਨ ਦੇ ਨਾਲ ਇਤਿਹਾਸਕ ਸੰਧੀ ਕੀਤੀ ਹੈ।
ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਨੂੰ ਇਕ ਵਾਰ ਫਿਰ ਤੋਂ ਫੀਸ ਤੇ ਵਿਚਾਰ ਕਰਨ ਦੀ ਅਪੀਲ ਵੀ ਕੀਤੀ ਹੈ। ਕਾਬਿਲੇਗੌਰ ਹੈ ਕਿ 9 ਨਵੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉਦਘਾਟਨ ਕਰਨਗੇ। ਜਦਕਿ ਪਾਕਿਸਤਾਨ ’ਚ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਉੱਥੇ ਹੀ ਦੂਜੇ ਪਾਸੇ ਭਾਰਤ ਸਰਕਾਰ ਨੇ ਰਜਿਸਟ੍ਰੇਸ਼ਨ ਕਰਨ ਦੀ ਸਾਇਟ ਨੂੰ ਜਾਰੀ ਕਰ ਦਿੱਤਾ ਹੈ।

