ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਗੱਡੀ ਵਾਲੀ ‘AI’ ਵੀਡੀਓ ਵਾਇਰਲ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਸਖ਼ਤ ਇਤਰਾਜ਼

ਅੰਮ੍ਰਿਤਸਰ : ਸੋਸ਼ਲ ਮੀਡੀਆ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਰਾਹੀਂ ਤਿਆਰ ਕੀਤੀ ਗਈ ਇੱਕ ਵੀਡੀਓ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਵੀਡੀਓ ਵਿੱਚ…

ਸੋਸ਼ਲ ਮੀਡੀਆ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਰਾਹੀਂ ਤਿਆਰ ਕੀਤੀ ਗਈ ਇੱਕ ਵੀਡੀਓ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਵੀਡੀਓ ਵਿੱਚ ਇੱਕ ਨੌਜਵਾਨ

ਅੰਮ੍ਰਿਤਸਰ : ਸੋਸ਼ਲ ਮੀਡੀਆ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਰਾਹੀਂ ਤਿਆਰ ਕੀਤੀ ਗਈ ਇੱਕ ਵੀਡੀਓ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਪਰਿਕਰਮਾ ਦੇ ਅੰਦਰ ਸਕਾਰਪੀਓ ਗੱਡੀ ਲੈ ਕੇ ਜਾਂਦੇ ਹੋਏ ਦਿਖਾਇਆ ਗਿਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼: ਸਿੰਘ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਸਿੱਖ ਮਰਯਾਦਾ ਦੇ ਬਿਲਕੁਲ ਉਲਟ ਹੈ ਅਤੇ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲੀ ਸ਼ਰਾਰਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਰਕਾਰਾਂ ਤੋਂ ਸਖ਼ਤ ਕਾਰਵਾਈ ਦੀ ਮੰਗ

ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਏਆਈ (AI) ਤਕਨੀਕ ਦੀ ਦੁਰਵਰਤੋਂ ਕਰਕੇ ਅਜਿਹੀਆਂ ਭੜਕਾਊ ਅਤੇ ਗੁੰਮਰਾਹਕੁੰਨ ਵੀਡੀਓਜ਼ ਬਣਾਉਣ ਵਾਲਿਆਂ ਅਤੇ ਇਨ੍ਹਾਂ ਨੂੰ ਵਾਇਰਲ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਨਾ ਕਰ ਸਕੇ।

ਸੰਗਤ ਨੂੰ ਵਿਸ਼ੇਸ਼ ਅਪੀਲ

ਜਥੇਦਾਰ ਸਾਹਿਬ ਨੇ ਸਿੱਖ ਜਗਤ ਅਤੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਗਲਤ ਅਤੇ ਭੰਬਲਭੂਸਾ ਪੈਦਾ ਕਰਨ ਵਾਲੀਆਂ ਵੀਡੀਓਜ਼ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀ ਸਮੱਗਰੀ ਨੂੰ ਅੱਗੇ ਭੇਜਣ ਨਾਲ ਸ਼ਰਾਰਤੀ ਅਨਸਰਾਂ ਦੇ ਮਨਸੂਬੇ ਕਾਮਯਾਬ ਹੁੰਦੇ ਹਨ, ਇਸ ਲਈ ਸੰਗਤ ਸੁਚੇਤ ਰਹੇ ਅਤੇ ਅਜਿਹੀਆਂ ਵੀਡੀਓਜ਼ ਨੂੰ ਰੋਕਣ ਵਿੱਚ ਸਹਿਯੋਗ ਦੇਵੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

ਰਾਜਪੁਰਾ ‘ਚ ਵਿਆਹੁਤਾ ਦਾ ਬੇਰਹਿਮੀ ਨਾਲ ਕੀਤਾ ਕਤਲ, ਪਤੀ ‘ਤੇ ਲੱਗੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਦੇ ਆਰੋਪ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *