ਇਕ ਵਾਰ ਫਿਰ ਤੋਂ ਕੈਪਟਨ ਦੇ ਵਜ਼ੀਰ ਨੇ ਕੀਤੀ ਚੋਣ ਜਾਬਤੇ ਦੀ ਉਲੰਘਣਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਕਾਂਗਰਸ ਵੱਲੋਂ ਇਕ ਵਾਰ ਫਿਰ ਤੋਂ ਚੋਣ ਜਾਬਤੇ ਦੀ ਉਲੰਘਣਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਕਾਂਗਰਸ ਵੱਲੋਂ ਇਕ ਵਾਰ ਫਿਰ ਤੋਂ ਚੋਣ ਜਾਬਤੇ ਦੀ ਉਲੰਘਣਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਨਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵੱਲੋਂ ਚੋਣ ਜਾਬੇਤ ਦੀ ਉਲੰਘਣਾ ਕੀਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਅਜੈਬ ਭੱਟੀ ਵੱਲੋਂ ਮਲੋਟ ‘ਚ ਆਈ.ਟੀ.ਆਈ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਉਹਨਾਂ ਨੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ।

Ajaib Singh Bhatti

ਇਹ ਐਲਾਨ ਉਹਨਾਂ ਨੇ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ ਸੀ। ਦੱਸਣਯੋਗ ਗੱਲ ਹੈ ਕਿ ਪੂਰੇ ਦੇਸ਼ ‘ਚ ਚੋਣ ਜਾਬਤਾ ਲੱਗਿਆ ਹੋਇਆ ਹੈ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਜਾ ਸਕਦਾ ਹੈ। ਜਿਕਰ-ਏ-ਖਾਸ ਹੈ ਕਿ ਇਸ ਤੋਂ ਪਹਿਲਾਂ ਕਾਂਗਰਸੀਆਂ ਵੱਲੋਂ ਆਟਾ ਦਾਲ ਸਕੀਮ ਦੇ ਕਾਰਡ ਬਣਾ ਕੇ ਵੀ ਚੋਣ ਜਾਬਤੇ ਦੀ ਉਲੰਘਣਾ ਕੀਤੀ ਸੀ ਤੇ ਹੁਣ ਇਸ ਤਰ੍ਹਾਂ ਦਾ ਫਿਰ ਤੋਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਸਰਕਾਰ ਨੂੰ ਕਾਫੀ ਪਰੇਸ਼ਾਨੀ ‘ਚ ਪਾ ਸਕਦਾ ਹੈ।

Leave a Reply

Your email address will not be published. Required fields are marked *