ਨਕੋਦਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਲਈ ਸ਼ੁਰੂ ਕੀਤੀ ਗਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਟ੍ਰੇਡ ਕਮਿਸ਼ਨ ਹਲਕਾ ਨਕੋਦਰ ਦੇ ਚੇਅਰਮੈਨ ਅਜੇ ਵਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।
ਹੁਣ ਪੈਸੇ ਦੀ ਤੰਗੀ ਕਾਰਨ ਕੋਈ ਨਹੀਂ ਗੁਆਏਗਾ ਆਪਣੀ ਜਾਨ
ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਅਜੇ ਵਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਸੀ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਇਲਾਜ ‘ਤੇ ਹੋਣ ਵਾਲੇ ਭਾਰੀ ਖਰਚੇ ਕਾਰਨ ਬਿਮਾਰੀਆਂ ਨਾਲ ਜੂਝਦੇ ਰਹਿੰਦੇ ਸਨ, ਪਰ ਹੁਣ ਇਸ 10 ਲੱਖ ਰੁਪਏ ਦੇ ਇਲਾਜ ਵਾਲੇ ਕਾਰਡ ਨਾਲ ਹਰ ਪਰਿਵਾਰ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਸਕੀਮ ਤੋਂ ਬਾਅਦ ਹੁਣ ਪੰਜਾਬ ਦੇ ਕਿਸੇ ਵੀ ਨਾਗਰਿਕ ਨੂੰ ਇਲਾਜ ਦੀ ਘਾਟ ਕਾਰਨ ਆਪਣੀ ਜਾਨ ਨਹੀਂ ਗੁਆਣੀ ਪਵੇਗੀ।
ਹਲਕਾ ਨਕੋਦਰ ਦੇ ਲੋਕਾਂ ਨੂੰ ਲਾਭ ਲੈਣ ਦੀ ਅਪੀਲ
ਅਜੇ ਵਰਮਾ ਨੇ ਹਲਕਾ ਨਕੋਦਰ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਨਾ ਸਿਰਫ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ, ਸਗੋਂ ਉਨ੍ਹਾਂ ਦੀ ਆਰਥਿਕ ਬਚਤ ਵੀ ਹੋਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਲੋਕਾਂ ਦਾ ਮੁੱਖ ਮੰਤਰੀ’ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :
‘CASCO’ search operation : 26 ਜਨਵਰੀ ਤੋਂ ਪਹਿਲਾਂ ਐਕਸ਼ਨ ‘ਚ ਬਰਨਾਲਾ ਪੁਲਿਸ



