ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਧਾਨਸਭਾ ਬਜਟ ਇਜਲਾਸ ਦੀ ਸ਼ੁਰੂਆਤ ਬਹੁਤ ਹੀ ਹੰਗਾਮੇਦਾਰ ਹੋਈ। ਰਾਜਪਾਲ ਵੀਪੀ ਬਦਨੌਰ ਦੇ ਭਾਸਣ ਦੌਰਾਨ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨਸਭਾ ਦਾ ਵਾਕਆਊਟ ਕਰ ਦਿੱਤਾ। ਇਸ ਤੋਂ ਇਲਾਵਾ ਅਕਾਲੀ ਦਲ ਕਿਸਾਨ ਖੁਦਕੁਸ਼ੀ ਦੇ ਪੀੜਤਾਂ ਦੇ ਹੱਕਾਂ ਲਈ ਜੁੱਟਿਆ ਹੋਇਆ ਹੈ।
ਅਕਾਲੀ ਦਲ ਕਿਸਾਨ ਖੁਦਕੁਸ਼ੀ ਪੀੜਤਾਂ ਦੇ ਨਾਲ ਵਿਧਾਨਸਭਾ ਵੱਲ ਨੂੰ ਕੁੱਚ ਕੀਤਾ ਪਰ ਉਹਨਾਂ ਨੂੰ ਰਸਤੇ ਵਿੱਚ ਰੋਕਿਆ ਗਿਆ। ਜਿਸ ਤੋਂ ਬਾਅਦ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ ਵਿੱਚ ਧਰਨਾ ਦਿੱਤਾ। ਇਸ ਦੌਰਾਨ ਪੀੜਤ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ 5 ਲੱਖ ਅਤੇ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ। ਨਾਲ ਹੀ ਪੰਜਾਬ ਸਰਕਾਰ ਨੇ ਉਹਨਾਂ ਨੂੰ ਰਾਹਤ ਵੀ ਨਹੀਂ ਦਿੱਤੀ।




