ਅਕਾਲੀ ਦਲ ਨੇ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਪਾਰਟੀ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੇ ਹਨ। ਇਸਦੇ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਪਾਰਟੀ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੇ ਹਨ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲੰਧਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

Charanjit Singh Atwal

ਸੁਖਬੀਰ ਬਾਦਲ ਨੇ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਗੱਲ ਹੈ ਕਿ ਕੁਝ ਦਿਨ ਪਹਿਲਾ ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਬੀਬੀ ਜਾਗੀਰ ਕੌਰ ਦੇ ਨਾਂਅ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਉਹਨਾਂ ਨੇ ਇਕ ਹੋਰ ਨਾਂ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਇਹ ਐਲਾਨ ਵਰਕਰ ਮਿਲਣੀ ਦੌਰਾਨ ਕੀਤਾ ਹੈ।

Leave a Reply

Your email address will not be published. Required fields are marked *