ਮੋਦੀ ਸਰਕਾਰ ਦਾ ਧੰਨਵਾਦ ਕਰਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ ਸੱਜਣ ਨੂੰ ਸਜ਼ਾ ਮਿਲਣ ਤੋਂ ਬੱਝੀ ਆਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  34 ਸਾਲਾ ਬਾਅਦ ਦਿੱਲੀ ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਉਮਰ ਕੈਦ ਦੀ ਸਜਾ ਸੁਣਾਈ ਨਾਲ ਹੀ ਉਸਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  34 ਸਾਲਾ ਬਾਅਦ ਦਿੱਲੀ ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਉਮਰ ਕੈਦ ਦੀ ਸਜਾ ਸੁਣਾਈ ਨਾਲ ਹੀ ਉਸਨੂੰ 5 ਲੱਖ ਦਾ ਜੁਰਮਾਨਾ ਵੀ ਲਗਾਇਆ। ਇਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ  ਦਿੱਲੀ ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਨੂੰ ਸਜਾ ਮਿਲਣ ਤੋਂ ਬਾਅਦ ਆਸ ਬੱਝ ਗਈ ਹੈ।

Sajjan Kumar

34 ਸਾਲਾਂ ਦੀ ਲੜਾਈ ਲੜ ਰਹੇ ਪੀੜਤ ਪਰਿਵਾਰਾਂ ਨੂੰ ਹੁਣ ਜਾਕੇ ਇਨਸਾਫ ਮਿਲਿਆ ਹੈ। ਇਸ ਫੈਸਲੇ ਤੋਂ ਬਾਅਦ ਇਸ ਮਾਮਲੇ ਦੇ ਬਾਕੀ ਆਰੋਪਿਆਂ ਨੂੰ ਵੀ ਜੱਲਦ ਸਜਾ ਮਿਲਣ ਦੀ ਉਮੀਦ ਬੱਝ ਗਈ ਹੈ।

Harsimrat Kaur Badal

ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਦਾ ਇਸ ਫੈਸਲੇ ਤੋਂ ਬਾਅਦ ਧੰਨਵਾਦ ਕਰਦੇ ਹੋਏ ਕਿਹਾ ਕਿ ਕੇਂਦਰ ਦੀ SIT ਨੇ ਇਨਸਾਫ ਦਿਲਵਾਉਣ ਦਾ ਵੀ ਕੰਮ ਕੀਤਾ ਹੈ। ਉੱਥੇ ਹੀ ਦੂਜੇ ਪਾਸੇ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਜਖਮਾਂ ਨੂੰ ਮਲਹਮ ਲੱਗਿਆ ਤੇ ਨਾਲ ਹੀ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਇਨਸਾਫ ਦੀ ਵੀ ਆਸ ਨਜਰ ਆਈ ਹੈ।

Leave a Reply

Your email address will not be published. Required fields are marked *