ਚੰਡੀਗੜ੍ਹ : ਪਟਿਆਲਾ ਜੇਲ (Patiala Jail) ਵਿਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੂੰ ਜ਼ੈੱਡ ਪਲੱਸ ਸੁਰੱਖਿਆ (Z Plus Security) ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨੂੰ ਜੇਲ ਵਿਚ ਖਤਰਾ (Danger in prison) ਦੱਸਿਆ ਜਾ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਬਿਕਰਮ ਮਜੀਠੀਆ (Bikram Majithia) ਚੋਣਾਂ ਤੋਂ ਬਾਅਦ ਤੋਂ ਹੀ ਪਟਿਆਲਾ ਜੇਲ (Patiala Jail) ਵਿਚ ਬੰਦ ਹਨ। ਉਨ੍ਹਾਂ ਨੂੰ ਜੈਡ ਸਕਿਓਰਟੀ ਜੇਲ੍ਹ (Z+Security Jail) ਵਿੱਚ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਬਾਰੇ ਪਟਿਆਲਾ ਕੇਂਦਰੀ ਜੇਲ੍ਹ (Patiala Central Jail) ਦੇ ਸੁਪਰਡੈਂਟ ਸ਼ਿਵਰਾਜ ਸਿੰਘ ਆਨੰਦ ਨੇ ਮੀਡੀਆ ਨੂੰ ਦੱਸਿਆ (jail supdt told media) ਕਿ ਏਡੀਜੀਪੀ ਜੇਲ੍ਹਾਂ ਦਾ ਹੁਕਮ ਪ੍ਰਾਪਤ ਹੋਇਆ ਹੈ ਕਿ ਮਜੀਠੀਆ ਦੀ ਜਾਨ ਨੂੰ ਖਰਤਾ ਹੈ ਤੇ ਇਸੇ ਕਾਰਨ ਉਨ੍ਹਾਂ ਦੀ ਸੁਰੱਖਿਆ ਪੁਖ਼ਤਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮਜੀਠੀਆ ਨੂੰ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ ਤੇ ਉਹ ਜਦੋਂ ਤੱਕ ਜੇਲ੍ਹ ਵਿੱਚ ਹਨ, ਉਨ੍ਹਾਂ ਦੀ ਸੁਰੱਖਿਆ ਦਾ ਜ਼ਿੰਮਾ ਜੇਲ੍ਹ ਪ੍ਰਸ਼ਾਸਨ ਦਾ ਹੈ। Also Read : ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸੌਂਪੇ ਗਏ ਸਰਟੀਫਿਕੇਟ

ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ (President Sukhbir Badal) ਨੇ ਬੀਤੇ ਦਿਨੀਂ ਪਟਿਆਲਾ ਜੇਲ (Patiala Jail) ਵਿਚ ਬੰਦ ਪਾਰਟੀ ਦੇ ਧਾਕੜ ਨੇਤਾ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਮਜੀਠੀਆ (Relative Bikram Majithia) ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਸੁਖਬੀਰ ਨੇ ਮਜੀਠੀਆ ਤੋਂ ਅਕਾਲੀ ਵਰਕਰਾਂ (Akali workers) ਦੀ ਮੁਲਾਕਾਤ ਨਾ ਹੋਣ ਦੇਣ ‘ਤੇ ਕਾਂਗਰਸ ਸਰਕਾਰ (Congress Government) ‘ਤੇ ਨਿਸ਼ਾਨਾ ਵਿੰਨ੍ਹਿਆ ਸੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਟਿਆਲਾ ਜੇਲ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ।
