ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਨੇ ਜਿੱਥੇ ਇਕ ਪਾਸੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਭਾਰਤ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੋਰੋਨਾ ਨਾਲ ਨਜਿੱਠਣ ਲਈ ਕਈਂ ਬਾਲੀਵੁੱਡ ਦੀਆਂ ਹਸਤੀਆਂ ਮਦਦ ਲਈ ਅੱਗੇ ਆਈਆਂ ਹਨ ਅਤੇ ਆਪਣੇ ਵੱਲੋਂ ਯੋਗਦਾਨ ਦਿੱਤਾ ਹੈ। ਹੁਣ ਇਸੇ ਤਹਿਤ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਨੇ ਵੀ ਬੀਐਮਸੀ( Brihanmumbai Municipal Corporation) ਨੂੰ ਤਿੰਨ ਕਰੋੜ ਰੁਪਏ ਦਾਨ ਵਿਚ ਦਿੱਤੇ ਹਨ।
https://www.instagram.com/p/B-yUy_fl-Ml/?utm_source=ig_embed
ਅਕਸ਼ੈ ਕੁਮਾਰ ਦੁਆਰਾ ਬੀਐਮਸੀ ਨੂੰ ਪੈਸੇ ਡੋਨੇਟ ਕਰਨ ਦੀ ਜਾਣਕਾਰੀ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਸੋਸ਼ਲ ਮੀਡੀਆ ਉੱਤੇ ਦਿੰਦੇ ਹੋਏ ਲਿਖਿਆ ਕਿ ਪ੍ਰਧਾਨ ਮੰਤਰੀ ਕੇਅਰ ਫੰਡ ਵਿਚ 25 ਕਰੋੜ ਡੋਨੇਟ ਕਰਨ ਤੋਂ ਬਾਅਦ ਅਕਸ਼ੈ ਕੁਮਾਰ ਨੇ ਬੀਐਮਸੀ ਨੂੰ ਤਿੰਨ ਕਰੋੜ ਰੁਪਏ ਦਿੱਤੇ ਹਨ ਜਿਸ ਨਾਲ ਪੀਪੀਈਐਸ, ਮਾਸਕ ਅਤੇ ਰੈਪਿਡ ਟੈਸਟ ਕਿਟ ਬਨਾਉਣ ਵਿਚ ਮਦਦ ਮਿਲ ਸਕੇਗੀ। ਦਰਅਸਲ ਇਸ ਤੋਂ ਪਹਿਲਾਂ ਵੀ ਅਕਸ਼ੈ ਕੁਮਾਰ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ ਆਪਣਾ ਸਹਿਯੋਗ ਦਿੰਦੇ ਹੋਏ ਪ੍ਰਧਾਨ ਮੰਤਰੀ ਕੇਅਰ ਫੰਡ ਵਿਚ 25 ਕਰੋੜ ਰੁਪਏ ਦਾਨ ਕੀਤੇ ਸਨ। ਇੰਨਾ ਹੀ ਨਹੀਂ ਅਕਸ਼ੈ ਕੁਮਾਰ ਘਰੇ ਰਹਿ ਕੇ ਸੋਸ਼ਲ ਮੀਡੀਆ ਦੇ ਜਰੀਏ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕਰ ਰਹੇ ਹਨ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕਤ ਫੈਲਾ ਰਹੇ ਹਨ। ਦੱਸ ਦਈਏ ਕਿ ਹੁਣ ਤੱਕ ਸਾਹਰੁਖਾਨ ਖਾਨ, ਪ੍ਰਿੰਅਕਾ ਚੋਪੜਾ, ਆਲੀਆ ਭੱਟ, ਵਿਰਾਟ ਕੋਹਲੀ, ਅਨੁਸ਼ਕਾ ਸ਼ਰਮਾ, ਵਰੁਣ ਧਵਨ, ਗੌਤਮ ਗੰਭੀਰ ਸਮੇਤ ਕਈਂ ਵੱਡੀਆਂ ਹਸਤੀਆਂ ਨੇ ਪੀਐਮ ਕੇਅਰ ਫੰਡ ਵਿਚ ਆਪਣਾ ਯੋਗਦਾਨ ਦਿੱਤਾ ਹੈ।
