ਸੂਬੇ ‘ਚ ਹੜ੍ਹਾਂ ਦੀ ਮਾਰ ਝੇਲ ਰਹੇ ਪੀੜਤਾਂ ਲਈ ਬੁਰੀ ਖ਼ਬਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਹੜ੍ਹਾਂ ਦਾ ਖਤਰਾ ਨਜ਼ਰ ਆ ਰਿਹਾ ਹੈ। ਜਿਸ ਕਾਰਨ ਫਿਰ ਤੋਂ ਲੋਕਾਂ ਤੇ ਹੜ੍ਹਾਂ ਦੀ ਮਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਹੜ੍ਹਾਂ ਦਾ ਖਤਰਾ ਨਜ਼ਰ ਆ ਰਿਹਾ ਹੈ। ਜਿਸ ਕਾਰਨ ਫਿਰ ਤੋਂ ਲੋਕਾਂ ਤੇ ਹੜ੍ਹਾਂ ਦੀ ਮਾਰ ਪੈ ਸਕਦੀ ਹੈ। ਅਜੇ ਤੱਕ ਕਈ ਇਲਾਕੀਆਂ ‘ਚ ਲੋਕਾਂ ਦੀ ਜਿੰਦਗੀ ਨਵੇਂ ਸਿਰ ਤੋਂ ਸ਼ੁਰੂ ਨਹੀਂ ਹੋਈ ਸੀ ਕਿ ਹੜ੍ਹਾਂ ਦਾ ਖਤਰਾ ਫਿਰ ਤੋਂ ਮੰਡਰਾਉਣ ਲੱਗਿਆ ਹੈ।

Flood Flood  ਕਾਬਿਲੇਗੌਰ ਹੈ ਕਿ ਪੌਂਗ ਡੈਮ ਤੋਂ 26 ਹਜ਼ਾਰ ਕਿਊਸਿਕ ਪਾਣੀ ਨੂੰ ਛੱਡਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਦੇ ਕਰੀਬ 7 ਇਲਾਕੀਆਂ ਚ ਖਤਰਾ ਮੰਡਰਾ ਰਿਹਾ ਹੈ।

Assam Flood

ਜਿਸ ਤੋਂ ਬਾਅਦ ਪ੍ਰਸਾਸ਼ਨ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪ੍ਰਸਾਸ਼ਨ ਨੇ ਇਸ ਸੰਬੰਧੀ ਜਿਲ੍ਹਾਂ ਕੰਟਰੋਲ ਰੂਮ ਦਾ ਇਕ ਨੰਬਰ  01882-220412 ਜਾਰੀ ਕੀਤਾ ਗਿਆ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਨਾਜੂਕ ਪਿੰਡਾਂ ਪ੍ਰਸਾਸ਼ਨ ਵੱਲੋਂ ਦੌਰਾ ਕੀਤਾ ਜਾ ਰਿਹਾ ਹੈ। ਤਾਂ ਜੋ ਕਿਸੇ ਵੱਡੇ ਨੁਕਸਾਨ ਨੂੰ ਹੋਣ ਤੋਂ ਪਹਿਲਾਂ ਹੀ ਉਸਨੂੰ ਰੋਕਿਆ ਜਾ ਸਕੇ।

Flood

ਨਾਲ ਹੀ ਪ੍ਰਭਾਵਿਤ ਪਿੰਡਾਂ ਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ। ਕਾਬਿਲੇਗੌਰ ਹੈ ਕਿ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਜਲੰਧਰ ਕਪੂਰਥਲਾ ਤੇ ਫਿਰੋਜ਼ਪੁਰ ਚ ਅਲਰਟ ਜਾਰੀ ਕੀਤੀ ਗਿਆ ਹੈ।

Leave a Reply

Your email address will not be published. Required fields are marked *