ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਲਗਾਤਾਰ ਦਹਿਸ਼ਤਗਰਦਾਂ ਦਾ ਖਤਰਾ ਵੱਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਊਂਟਰ ਇੰਟੈਲੀਜੈਂਸ ਆਫ ਪੰਜਾਬ ਨੇ ਪੰਜਾਬ ਵਿੱਚ 5 ਤੋਂ 6 ਦਹਿਸ਼ਤਗਰਦਾ ਦੇ ਲੁਕੇ ਹੋਣ ਦਾ ਖਦਸ਼ਾ ਜਤਾਇਆ ਹੈ।
ਇਸ ਤੋਂ ਬਾਅਦ ਸੁਰੱਖਿਆ ਦੇ ਪੁਖਤਾ ਇਤਜਾਮ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਜਾਣਕਾਰੀ ਤੋਂ ਬਾਅਦ ਸਾਰੇ ਪੁਲਿਸ ਅਧਿਕਾਰਿਆਂ ਤੇ ਵਿਭਾਗਾਂ ਨੂੰ ਅਗਾਹ ਕਰ ਦਿੱਤਾ ਗਿਆ ਹੈ। ਨਾਲ਼ ਹੀ ਪੰਜਾਬ ਦੇ ਸਾਰੇ ਵਿਭਾਗਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।

