Punjab Weather: ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਜਾਣੋ ਆਉਣ ਵਾਲੇ 5 ਦਿਨਾਂ ਦੇ ਹਾਲਾਤ

ਲੁਧਿਆਣਾ: ਮਈ ਦੇ ਮਹੀਨੇ ਨੇ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਦਿਨ ਭਰ…

ਲੁਧਿਆਣਾ: ਮਈ ਦੇ ਮਹੀਨੇ ਨੇ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਦਿਨ ਭਰ ਤਾਪਮਾਨ ਵਧਣ ਤੋਂ ਬਾਅਦ ਦੇਰ ਸ਼ਾਮ ਪੰਜਾਬ ‘ਚ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਮੀਂਹ ਅਤੇ ਗੜੇਮਾਰੀ ਹੋਈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ਦੌਰਾਨ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੂਰਜ ਚਮਕੇਗਾ। ਆਈ.ਐਮ.ਡੀ 15 ਜੂਨ ਦੀ ਭਵਿੱਖਬਾਣੀ ਅਨੁਸਾਰ ਤਾਪਮਾਨ 44 ਡਿਗਰੀ ਤੋਂ 47 ਡਿਗਰੀ ਤੱਕ ਪਹੁੰਚ ਸਕਦਾ ਹੈ, ਇਸ ਲਈ ਲੋਕਾਂ ਨੂੰ ਹੀਟਵੇਵ ਲਈ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਸਿਰਫ 32.7 ਡਿਗਰੀ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 20.6 ਡਿਗਰੀ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *