ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੀ ਬਾਗੀ ਆਗੂ ਤੇ ਦਿੱਲੀ ਦੇ ਚਾਂਦਨੀ ਚੌਕ ਤੋਂ ਵਿਧਾਇਕ ਅਲਕ ਲਾਂਬਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣੇ ਟਵੀਟਰ ਅਕਾਉਂਟ ਤੇ ਇਸਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੇ ਆਪ ਦਾ ਸਾਥ ਛੱਡ ਦਿੱਤਾ ਹੈ। ਤੇ ਨਾਲ ਹੀ ਉਹਨਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਪਾਰਟੀ ਨੂੰ ਅਲਵਿਦਾ ਕਹਿ ਦੇਣ।
The time has come to say
"Good Bye" to #AAP and to resign from the primary membership of the Party.
The past 6years journey was a great learning for me.Thanks to all. 🙏🇮🇳. #JaiHind #ChandniChowk #MLA #AlkaLamba #Delhi
— Alka Lamba 🇮🇳 (@LambaAlka) September 6, 2019
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਹਨਾਂ ਦੋ ਸਾਲਾਂ ਚ ਉਹਨਾਂ ਨੇ ਬਹੁਤ ਕੁਝ ਸਿਖਿਆ ਜਿਸ ਕਾਰਨ ਇਹ ਸਫਰ ਕਾਫੀ ਵਧਿਆ ਰਿਹਾ ਹੈ। ਤੇ ਆਖਿਰ ਚ ਉਹਨਾਂ ਨੇ ਸਾਰਿਆਂ ਨੂੰ ਧੰਨਵਾਦ ਕਿਹਾ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀ ਉਹਨਾਂ ਨੇ ਸੋਨਿਆ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਸੀ
ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਚ ਸ਼ਾਮਿਲ ਹੋ ਸਕਦੇ ਹਨ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਆਪਣੇ ਬੇਬਾਕ ਅੰਦਾਜ ਦੇ ਨਾਲ ਚਰਚਾ ਚ ਰਹਿਣ ਵਾਲੀ ਅਲਕਾ ਲਾਂਬਾ ਦਾ ਅਗਲਾ ਕਦਮ ਕੀ ਹੋਵੇਗਾ।

