ਨਵਾਂਸ਼ਹਿਰ ਜਿਲ੍ਹਾ ਹੋਇਆ ਕੋਰੋਨਾ ਮੁਕਤ, 18ਵੇਂ ਮਰੀਜ਼ ਨੇ ਵੀ ਕੋਰੋਨਾ ਨੂੰ ਦਿੱਤੀ ਮਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਦੇ ਕਹਿਰ ਵਿਚਾਲੇ ਪੰਜਾਬ ਦੇ ਨਵਾਂਸ਼ਹਿਰ ਜਿਲ੍ਹੇ ਤੋਂ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਦਰਅਸਲ ਅੱਜ ਬੁੱਧਵਾਰ ਨੂੰ ਨਵਾਂਸ਼ਹਿਰ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਦੇ ਕਹਿਰ ਵਿਚਾਲੇ ਪੰਜਾਬ ਦੇ ਨਵਾਂਸ਼ਹਿਰ ਜਿਲ੍ਹੇ ਤੋਂ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਦਰਅਸਲ ਅੱਜ ਬੁੱਧਵਾਰ ਨੂੰ ਨਵਾਂਸ਼ਹਿਰ ਦਾ 18ਵਾਂ ਅਤੇ ਆਖਰੀ ਕੋਰੋਨਾ ਪੀੜਤ ਠੀਕ ਹੋ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਦਾ ਇਹ ਜਿਲ੍ਹਾ ਕੋਰੋਨਾ ਮੁਕਤ ਹੋ ਗਿਆ ਹੈ ਜੋ ਕਿ ਡਾਕਟਰਾਂ ਅਤੇ ਪ੍ਰਸ਼ਾਸਨ ਲਈ ਇਕ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਕੋਰੋਨਾ ਮਹਾਮਾਰੀ ਨਾਲ ਆਪਣੀ ਜਾਨ ਗਵਾ ਚੁੱਕੇ ਪਿੰਡ ਪਠਲਾਵਾ ਦੇ ਰਹਿਣ ਵਾਲੇ ਬਲਦੇਵ ਸਿੰਘ ਦੇ 16ਸਾਲਾਂ ਪੋਤੇ ਦੀ ਅੱਜ ਕੋਰੋਨਾ ਰਿਪੋਰਟ ਦੂਜੀ ਵਾਰ ਨੈਗੇਟਿਵ ਆਈ ਹੈ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਨਵਾਂਸ਼ਹਿਰ ਵਿਚ ਕੋਰੋਨਾ ਵਾਇਰਸ ਦਾ ਆਖਰੀ ਮਰੀਜ਼ ਸੀ ਅਤੇ ਇਸ ਤੋਂ ਪਹਿਲਾਂ 17 ਕੋਰੋਨਾ ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਜਿਸ ਤੋਂ ਬਾਅਦ ਇਸ ਜਿਲ੍ਹੇ ਵਿਚ ਕੋਰੋਨਾ ਦਾ ਕੋਈ ਮਰੀਜ਼ ਨਹੀਂ ਰਿਹਾ ਹੈ।

ਦੱਸ ਦਈਏ ਕਿ ਨਵਾਂਸ਼ਹਿਰ ਸੱਭ ਤੋਂ ਪਹਿਲਾਂ ਉਸ ਵੇਲੇ ਸੁਰਖੀਆਂ ਵਿਚ ਆਇਆ ਸੀ ਜਦੋ ਇਟਲੀ ਤੋਂ ਪਰਤੇ ਬਲਦੇਵ ਸਿੰਘ ਦੀ ਕੋਰੋਨਾ ਦੀ ਚਪੇਟ ਵਿਚ ਆਉਣ ਕਰਕੇ ਮੌਤ ਹੋ ਗਈ ਸੀ ਅਤੇ ਜਿਸ ਤੋਂ ਬਾਅਦ ਉਸ ਦੇ ਸੰਪਰਕ ਵਿਚ ਆਏ 23 ਲੋਕਾਂ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਸੀ ਜਿਨ੍ਹਾਂ ਵਿਚੋਂ 18 ਨਵਾਂਸ਼ਹਿਰ ਦੇ ਸਨ ਅਤੇ ਬਾਕੀ ਹੁਸ਼ਿਆਰਪੁਰ ਤੇ ਜਲੰਧਰ ਨਾਲ ਸਬੰਧ ਰੱਖਦੇ ਸਨ। 18 ਮਰੀਜ਼ਾਂ ਵਿਚੋਂ 14 ਮਰੀਜ਼ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰ ਸਨ ਜੋ ਕਿ ਹੁਣ ਪੂਰੀ ਤਰ੍ਹਾ ਸਿਹਤਯਾਬ ਹੋ ਚੁੱਕੇ ਹਨ। ਖੈਰ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਨਵਾਂਸ਼ਹਿਰ ਵਾਸੀਆਂ ਅਤੇ ਪ੍ਰਸ਼ਾਸਨ ਨੂੰ ਵੀ ਵੱਡੀ ਰਾਹਤ ਮਿਲੀ ਹੈ।

Leave a Reply

Your email address will not be published. Required fields are marked *