ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਇੰਡਸਟਰੀ ਦੇ ਮਸ਼ਹੁਰ ਸਿੰਗਰ ਤੇ ਮਿਊਜ਼ਿਕ ਡਾਇਰੈਕਟਰ B Praak ਤੇ ਆਪਣੇ ਪਿਤਾ ਨੂੰ ਬੰਧਕ ਬਣਾਏ ਜਾਣ ਦੇ ਇਲਜ਼ਾਮ ਲੱਗੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮਹਿਲਾ ਵੱਲੋਂ B Praak ਤੇ ਇਲਜ਼ਾਮ ਲਾਏ ਹਨ ਕਿ ਉਹ ਆਪਣੇ ਪਿਤਾ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਨਾਲ ਹੀ ਉਹ ਆਪਣੇ ਪਿਤਾ ਦੀ ਨਾ ਧਿਆਨ ਰੱਖ ਰਹੇ ਹਨ ਤੇ ਨਾ ਹੀ ਉਹਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।
ਜਿਸ ਕਾਰਨ ਉਹਨਾਂ ਦੀ ਹਾਲਤ ਦਿਨ ਬ ਦਿਨ ਖਰਾਬ ਹੁੰਦੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਹਾ ਇਹ ਵੀ ਜਾ ਰਿਹਾ ਹੈ ਕਿ ਮਹਿਲਾ ਨੇ B Praak ਦੇ ਪਿਤਾ ਦੀ ਮਦਦ ਦੀ ਗੁਹਾਰ ਪੰਜਾਬ ਹਰਿਆਣਾ ਹਾਇਕੋਰਟ ਚ ਗੁਹਾਰ ਲਗਾਈ ਗਈ ਹੈ ਜਿਸ ਤੋਂ ਬਾਅਦ ਕੋਰਟ ਨੇ ਕਾਰਵਾਈ ਕਰਦੇ ਹੋਏ ਪੁਲਿਸ ਨੂੰ ਨੋਟਿਸ ਜਾਰੀ ਕਰ ਕਾਰਵਾਈ ਕਰਨ ਦੀ ਗੱਲ ਆਖੀ ਹੈ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਤੇ B Praak ਦੇ ਮਾਤਾ ਜੀ ਦਾ ਕਹਿਣਾ ਹੈ ਕਿ ਉਹ ਮਹਿਲਾ ਸਾਡੇ ਨਾਲ ਕਿਸੇ ਵੀ ਤਰ੍ਹਾਂ ਨਾਲ ਸੰਬੰਧਿਤ ਨਹੀਂ ਹੈ।
ਨਾਲ ਹੀ ਉਹਨਾਂ ਨੇ ਆਪਣੇ ਤੇ ਲੱਗੇ ਸਾਰੇ ਇਲਜ਼ਾਮਾ ਨੂੰ ਵੀ ਨਕਾਰਿਆ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਮਹਿਲਾ B Praak ਦੇ ਪਿਤਾ ਦੀ ਕੇਅਰਟੇਕਰ ਦੱਸੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਦੇ ਪਿੱਛੇ ਕਿੰਨਾ ਕੁੰ ਸੱਚ ਹੈ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ। ਇਸ ਤਰ੍ਹਾਂ ਦੇ ਮਾਮਲਿਆਂ ਤੋਂ ਬਾਅਦ B Praak ਦੇ ਫੈਂਨਸ ਦਾ ਉਹਨਾਂ ਤੇ ਕੀਤਾ ਹੋਇਆ ਭਰੋਸਾ ਟੁੱਟ ਸਕਦਾ ਹੈ।




