ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਏ ਹਨ। ਕਾਂਗਰਸ ਚ ਸ਼ਾਮਲ ਹੋਏ ਅਮਰਜੀਤ ਸਿੰਘ ਸੰਦੋਆ ਨੇ ਆਪਣੀ ਪਹਿਲੀ ਪਹਿਲੀ ਪ੍ਰਤੀਕਿਰਿਆ ਵੀ ਜਾਹਿਰ ਕਰ ਦਿੱਤੀ ਹੈ।
ਉਹਨਾਂ ਨੇ ਕਿਹਾ ਕਿ ਉਹ ਆਪਣੇ ਹਲਕੇ ਦਾ ਵਿਕਾਸ ਕਰਵਾਉਣ ਲਈ ਕਾਂਗਰਸ ਪਾਰਟੀ ਚ ਸ਼ਾਮਲ ਹੋਏ ਹਨ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਗਿਲ ਸ਼ਿਕਵਾ ਨਹੀਂ ਹੈ। ਦੱਸਣਯੋਗ ਗੱਲ਼ ਹੈ ਕਿ ਲੋਕਸਭਾ ਚੋਣਾ ਤੋਂ ਪਹਿਲਾ ਆਮ ਆਦਮੀ ਪਾਰਟੀ ਤਿੱਲਾ ਤਿੱਲਾ ਕਰਕੇ ਬਿਖਰ ਰਹੀ ਹੈ।


