UN ਸੁਰੱਖਿਆ ਪ੍ਰੀਸ਼ਦ ‘ਚ ਭਾਰਤ ਦੀ ਜੰਗ ਟਾਲਣ ਦੀ ਅਪੀਲ, ਕਿਹਾ-‘ਵੱਡੇ ਸੰਕਟ ਦੀ ਦਸਤਕ’

ਨਵੀਂ ਦਿੱਲੀ- ਰੂਸ ਨੇ ਵੀਰਵਾਰ ਸਵੇਰੇ ਯੂਕਰੇਨ ‘ਤੇ ਹਮਲਾ ਕਰ ਦਿੱਤਾ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ‘ਤੇ ਹਮਲੇ ਦਾ ਐਲਾਨ ਕੀਤਾ ਹੈ। ਹਮਲੇ…

ਨਵੀਂ ਦਿੱਲੀ- ਰੂਸ ਨੇ ਵੀਰਵਾਰ ਸਵੇਰੇ ਯੂਕਰੇਨ ‘ਤੇ ਹਮਲਾ ਕਰ ਦਿੱਤਾ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ‘ਤੇ ਹਮਲੇ ਦਾ ਐਲਾਨ ਕੀਤਾ ਹੈ। ਹਮਲੇ ਦੇ ਐਲਾਨ ਤੋਂ ਬਾਅਦ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਵੀ ਕੁਝ ਧਮਾਕੇ ਹੋਏ ਹਨ। ਦੂਜੇ ਪਾਸੇ ਭਾਰਤ ਨੇ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।

Also Read: ਕਸ਼ਮੀਰ: ਕਿਸ਼ਤਵਾੜ ‘ਚ ਪੁਲਿਸ ਨੇ ਬਰਫ ‘ਚ ਫਸੇ 50 ਸੈਲਾਨੀਆਂ ਨੂੰ ਬਚਾਇਆ, 6 ਲੋਕ ਲਾਪਤਾ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ‘ਚ ਹੋਈ ਬੈਠਕ ‘ਚ ਭਾਰਤ ਨੇ ਦੋਹਾਂ ਦੇਸ਼ਾਂ ਨੂੰ ਤਣਾਅ ਘੱਟ ਕਰਨ ਦੀ ਅਪੀਲ ਕੀਤੀ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤਿਰੁਮੂਰਤੀ ਨੇ ਕਿਹਾ ਕਿ ਅਸੀਂ ਤੁਰੰਤ ਤਣਾਅ ਘਟਾਉਣ ਦੀ ਮੰਗ ਕਰਦੇ ਹਾਂ ਅਤੇ ਅਜਿਹੀ ਕਿਸੇ ਵੀ ਹੋਰ ਕਾਰਵਾਈ ਤੋਂ ਗੁਰੇਜ਼ ਕਰਦੇ ਹਾਂ ਜੋ ਸਥਿਤੀ ਨੂੰ ਵਿਗੜਨ ਵਿੱਚ ਯੋਗਦਾਨ ਪਾ ਸਕਦੀ ਹੈ।

Also Read: ਪੁਤਿਨ ਨੇ ਕੀਤਾ ਜੰਗ ਦਾ ਐਲਾਨ, ਬਿਖਰ ਗਿਆ ਭਾਰਤੀ ਸ਼ੇਅਰ ਬਾਜ਼ਾਰ

ਉਨ੍ਹਾਂ ਕਿਹਾ ਕਿ ਸਥਿਤੀ ਇੱਕ ਵੱਡੇ ਸੰਕਟ ਵਿੱਚ ਬਦਲਣ ਦੀ ਕਗਾਰ ‘ਤੇ ਹੈ। ਜੇਕਰ ਇਸ ਨੂੰ ਧਿਆਨ ਨਾਲ ਨਹੀਂ ਸੰਭਾਲਿਆ ਜਾਂਦਾ ਤਾਂ ਇਹ ਸੁਰੱਖਿਆ ਨੂੰ ਕਮਜ਼ੋਰ ਕਰ ਸਕਦਾ ਹੈ। ਸਾਰੀਆਂ ਧਿਰਾਂ ਦੀ ਸੁਰੱਖਿਆ ਦਾ ਖਿਆਲ ਰੱਖਿਆ ਜਾਵੇ।

Also Read: ਯੂਕਰੇਨ ‘ਚ ਰੂਸੀ ਹਮਲਾ ਸ਼ੁਰੂ, ਰਾਜਧਾਨੀ ਕੀਵ ‘ਚ ਕਰੂਜ਼ ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਅਟੈਕ

ਯੂਕਰੇਨ ‘ਚ ਫਸੇ 20 ਹਜ਼ਾਰ ਵਿਦਿਆਰਥੀ
ਉਨ੍ਹਾਂ ਦੱਸਿਆ ਕਿ ਭਾਰਤ ਦੇ 20 ਹਜ਼ਾਰ ਤੋਂ ਵੱਧ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਅਸੀਂ ਵਿਦਿਆਰਥੀਆਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਸਹੂਲਤ ਦੇ ਰਹੇ ਹਾਂ।

Leave a Reply

Your email address will not be published. Required fields are marked *