ਅਮਰੀਕੀ ਸੰਸਥਾ ਪੰਜਾਬ ਨੂੰ ਦੇਣਾ ਚਾਹੁੰਦੀ ਹੈ ਵੈਕਸੀਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ : ਬੀਬੀ ਜਗੀਰ ਕੌਰ

ਚੰਡੀਗੜ੍ਹ (ਇੰਟ.)- ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਅਮਰੀਕੀ ਸਿੱਖ ਸੰਸਥਾ ਸਿੱਖ ਧਰਮ ਯੂਨੀਵਰਸਲ ਪੰਜਾਬ ਵਿਚ ਟੀਕਾਕਰਣ…

ਚੰਡੀਗੜ੍ਹ (ਇੰਟ.)- ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਅਮਰੀਕੀ ਸਿੱਖ ਸੰਸਥਾ ਸਿੱਖ ਧਰਮ ਯੂਨੀਵਰਸਲ ਪੰਜਾਬ ਵਿਚ ਟੀਕਾਕਰਣ ਲਈ ਐੱਸ.ਜੀ.ਪੀ.ਸੀ. ਨੂੰ ਫਾਈਜ਼ਰ ਕੰਪਨੀ ਦੀ 10 ਲੱਖ ਡੋਜ਼ ਦੇਣਾ ਚਾਹੁੰਦੀ ਹੈ। ਇਸ ਨਾਲ ਕੋਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਵਿਚ ਬਹੁਤ ਮਦਦ ਮਿਲੇਗੀ, ਪਰ ਭਾਰਤ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਣ 148 ਲੋਕਾਂ ਦੀ ਹੋਈ ਮੌਤ

ਐਸ.ਜੀ.ਪੀ.ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਚੀਫ ਸੈਕ੍ਰੇਟਰੀ ਵਿਨੀ ਮਹਾਜਨ ਨੇ ਦੱਸਿਆ ਕਿ ਅਸੀਂ ਕੇਂਦਰ ਸਰਕਾਰ ਨੂੰ ਲਿਖਿਆ ਸੀ, ਪਰ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਫਾਈਜ਼ਰ ਕੰਪਨੀ ਨੇ ਭਾਰਤ ਵਿਚ ਵੈਕਸੀਨ ਦਾ ਲਾਇਸੈਂਸ ਨਹੀਂ ਲਿਆ ਹੈ ਇਸ ਲਈ ਵੈਕਸੀਨ ਲਿਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਵਿਨੀ ਮਹਾਜਨ ਨੇ ਕਿਹਾ ਕਿ ਅਸੀਂ ਇਸ ਬਾਰੇ ਵਿਚ ਐੱਸ.ਜੀ.ਪੀ.ਸੀ. ਨੂੰ ਸੂਚਿਤ ਕਰ ਦਿੱਤਾ ਹੈ।

 ਇਹ ਵੀ ਪੜ੍ਹੋ- ਦੇਸ਼ ਵਿਚ ਘਟੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ, 24 ਘੰਟਿਆਂ ਵਿਚ ਆਏ ਇੰਨੇ ਮਾਮਲੇ 

ਜ਼ਿਕਰਯੋਗ ਹੈ ਕਿ ਵੈਕਸੀਨ ਦੀ ਭਾਰੀ ਘਾਟ ਨੂੰ ਦੇਖਦੇ ਹੋਏ ਅਮਰੀਕਾ ਅਤੇ ਕੈਨੇਡਾ ਦੀਆਂ ਕਈ ਸਿੱਖ ਸੰਸਥਾਵਾਂ ਅੱਗੇ ਆਈਆਂ ਹਨ ਪਰ ਲਾਇਸੈਂਸ ਨੂੰ ਲੈ ਕੇ ਆ ਰਹੀਆਂ ਦਿੱਕਤਾਂ ਕਾਰਣ ਉਹ ਵੈਕਸੀਨ ਨਹੀਂ ਦੇ ਪਾ ਰਹੀ ਹੈ। ਓਧਰ ਐੱਸ.ਜੀ.ਪੀ.ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਮੈਨੂੰ ਇਹ ਸਮਝ ਨਹੀਂ ਆ ਰਿਹਾ ਹੈ ਕਿ ਕੇਂਦਰ ਸਰਕਾਰ ਕੋਲ ਵੈਕਸੀਨ ਨਹੀਂ ਹੈ ਅਤੇ ਵਿਦੇਸ਼ ਤੋਂ ਜੇਕਰ ਕੋਈ ਸਾਨੂੰ ਦੇਣਾ ਚਾਹੁੰਦਾ ਹੈ ਜਾਂ ਅਸੀਂ ਪੈਸੇ ਦੇ ਕੇ ਖਰੀਦਣਾ ਚਾਹੁੰਦੇ ਹਾਂ ਤਾਂ ਉਸ ਦੀ ਇਜਾਜ਼ਤ ਕਿਉਂ ਨਹੀਂ ਮਿਲ ਰਹੀ।

ਇਹ ਵੀ ਪੜ੍ਹੋ- ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਵੱਡਾ ਕਾਫਲਾ ਸਿੰਘੂ ਬਾਰਡਰ ਲਈ ਹੋਇਆ ਰਵਾਨਾ 
ਪੰਜਾਬ ਨੂੰ ਕੇਂਦਰ ਵਲੋਂ ਸ਼ੁੱਕਰਵਾਰ ਨੂੰ ਇਕ ਲੱਖ ਡੋਜ਼ ਮਿਲਣ ਨਾਲ ਸਿਹਤ ਵਿਭਾਗ ਨੇ ਕਾਫੀ ਰਾਹਤ ਦਿੱਤੀ ਹੈ। ਵੈਕਸੀਨ ਮਾਮਲੇ ਦੇ ਨੋਡਲ ਅਧਿਕਾਰੀ ਵਿਕਾਸ ਗਰਗ ਨੇ ਦੱਸਿਆ ਕਿ ਵੈਕਸੀਨ ਦੀ ਇਹ ਡੋਜ਼ ਜ਼ਿਲਿਆਂ ਨੂੰ ਭੇਜੀ ਜਾ ਰਹੀ ਹੈ।

Leave a Reply

Your email address will not be published. Required fields are marked *